ਚੰਡੀਗੜ੍ਹ– ਨਵੰਬਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੰਜਾਬ ਦੇ ਮੌਸਮ ਨੇ ਆਪਣਾ ਰੁਖ ਬਦਲਣਾ ਸ਼ੁਰੂ ਕਰ ਦਿੱਤਾ ਹੈ। ਜਿਸ ਦਾ ਭਾਵ ਹੈ ਕਿ ਨਵੰਬਰ ਦੇ ਸ਼ੁਰੂਆਤੀ ਦੌਰ ਤੋਂ ਹੀ ਠੰਡ ਪੂਰੀ ਤਰ੍ਹਾਂ ਜ਼ੋਰ ਦਿਖਾਵੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇੱਕ ਨਵੀਂ ਪੱਛਮੀ ਗੜਬੜੀ ਉੱਤਰੀ ਭਾਰਤ ਵਿੱਚ ਸਰਗਰਮ ਹੋ ਰਹੀ ਹੈ, ਜਿਸ ਦਾ ਹੌਲਾ ਪ੍ਰਭਾਵ ਹੁਣ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ 'ਚ ਠੰਡੀਆਂ ਹਵਾਵਾਂ ਦਾ ਪ੍ਰਭਾਵ ਹੋਰ ਵਧੇਗਾ ਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਧੁੰਦ ਪੈਣ ਦੇ ਵੀ ਆਸਾਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
Credit : www.jagbani.com