ਪਟਿਆਲਾ : ਸਰਹਿੰਦ ਰੋਡ 'ਤੇ ਹਸਨਪੁਰ ਪਿੰਡ ਨੇੜੇ ਸ਼ਨੀਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿਚ ਪਠਾਨਕੋਟ ਡਿੱਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇਕ ਟਰੱਕ ਵਿਚਕਾਰ ਜ਼ੋਰਦਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿਚ ਬੱਸ ਕੰਡਕਟਰ ਅਤੇ ਟਰੱਕ ਡਰਾਈਵਰ ਸ਼ਾਮਲ ਹੈ, ਜਦਕਿ ਵੱਡੀ ਗਿਣਤੀ ਲੋਕ ਜ਼ਖਮੀ ਹਨ। 
ਪ੍ਰਤੱਖਦਰਸ਼ੀਆਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਹਾਦਸੇ ਕਾਰਨ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਸਥਾਨਕ ਲੋਕ ਅਤੇ ਰਾਹਗੀਰ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਹਾਦਸੇ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਸ-ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਅਤੇ ਕਾਰਵਾਈ ਸ਼ੁਰੂ ਕੀਤੀ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com