ਏਂਗਾ ਸੂਬੇ ਦੇ ਗਵਰਨਰ ਪੀਟਰ ਇਪਾਟਾਸ ਮੁਤਾਬਕ ਸਥਾਨਕ ਲੋਕਾਂ ਨੇ ਮਰਨ ਵਾਲਿਆਂ ਦੀ ਗਿਣਤੀ ਲਗਭਗ 30 ਹੋਣ ਦਾ ਅਨੁਮਾਨ ਲਗਾਇਆ ਹੈ, ਜਿਸ ਵਿੱਚੋਂ 18 ਲਾਸ਼ਾਂ ਬਰਾਮਦ ਹੋਈਆਂ ਹਨ। ਪੁਲਸ ਦਾ ਕਹਿਣਾ ਹੈ ਕਿ ਹੁਣ ਤੱਕ 21 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਸੰਯੁਕਤ ਰਾਸ਼ਟਰ ਦੇ ਅਨੁਮਾਨਾਂ ਅਨੁਸਾਰ, ਪਿਛਲੇ ਸਾਲ ਮਈ ਵਿੱਚ ਏਂਗਾ ਵਿੱਚ ਜ਼ਮੀਨ ਖਿਸਕਣ ਕਾਰਨ ਲਗਭਗ 670 ਪਿੰਡ ਵਾਸੀ ਮਾਰੇ ਗਏ ਸਨ।
Credit : www.jagbani.com