ਚੰਡੀਗੜ੍ਹ/ਬਠਿੰਡਾ : ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵਲੋਂ ਬਠਿੰਡਾ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਤਹਿਤ ਬਠਿੰਡਾ ਦੇ ਬੰਗੀ ਨਿਹਾਲ ਸਿੰਘ ਪਿੰਡ ਦੇ ਰਹਿਣ ਵਾਲੇ ਰਣਜੀਤ ਸਿੰਘ ਉਰਫ਼ ਸੱਪ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਗੈਰ-ਕਾਨੂੰਨੀ .32 ਬੋਰ ਦੀ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਸਾਥੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ 'ਚ ਲੋੜੀਂਦਾ ਹੈ। ਪਿਛਲੇ ਇਕ ਮਾਮਲੇ 'ਚ ਪੁਲਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, 6 ਜ਼ਿੰਦਾ ਕਾਰਤੂਸਾਂ ਨਾਲ 9 ਐੱਮ. ਐੱਮ. ਦਾ ਦੇਸੀ ਪਿਸਤੌਲ ਅਤੇ ਇਕ ਦੇਸੀ 12 ਬੋਰ ਪਿਸਤੌਲ ਬਰਾਮਦ ਕੀਤੀ ਸੀ।
ਉਸ ਸਮੇਂ ਉਸ ਦੀ ਮਾਂ ਪਰਮਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਕਿ ਦੋਸ਼ੀ ਭੱਜਣ 'ਚ ਕਾਮਯਾਬ ਹੋ ਗਿਆ ਸੀ। ਰਣਜੀਤ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਦੇ ਖ਼ਿਲਾਫ਼ ਕਈ ਮਾਮਲੇ ਦਰਜ ਹਨ, ਜਿਨ੍ਹਾਂ 'ਚ ਕਤਲ, ਸੱਟ ਪਹੁੰਚਾਉਣ ਦੇ ਇਰਾਦੇ ਨਾਲ ਘਰ 'ਚ ਦਾਖ਼ਲ ਹੋਣਾ, ਅਸਲਾ ਐਕਟ, ਜੇਲ੍ਹ ਐਕਟ ਅਤੇ ਐੱਨ. ਡੀ. ਪੀ. ਐੱਸ. ਐਕਟ ਦੀ ਉਲੰਘਣਾ ਸ਼ਾਮਲ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com