ਲੁਧਿਆਣਾ: ਪੰਜਾਬ ਸਰਕਾਰ ਵਿਚ ਵੱਡੇ ਰਸੂਖ ਦਾ ਦਾਅਵਾ ਕਰ ਕੇ ਪਿਓ-ਪੁੱਤਰ ਨੇ ਪੰਜਾਬ ਕੰਟਰੋਲ ਬੋਰਡ ਦਾ ਮੈਂਬਰ ਲਗਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਲਈ। ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਨਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਮੁਲਜ਼ਮ ਪਿਓ-ਪੁੱਤਰ ਨਵਦੀਪ ਸਿੰਘ ਤੇ ਬਲਦੇਵ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਘਰ ਪਹੁੰਚੇ ਰਾਜਾ ਵੜਿੰਗ (ਵੀਡੀਓ)
ਜਾਣਕਾਰੀ ਮੁਤਾਬਕ ਮੁਲਜ਼ਮ ਨਵਦੀਪ ਸਿੰਘ ਸੋਹਲ ਤੇ ਉਸਦੇ ਪਿਤਾ ਬਲਦੇਵ ਸਿੰਘ ਸੋਹਲ ਨੇ ਰਲ਼ ਕੇ ਸ਼ਿਕਾਇਤਕਰਤਾ ਨੂੰ ਆਪਣੇ ਝਾਂਸੇ ਵਿਚ ਲੈ ਲਿਆ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮਜ਼ਬੂਤ ਪਕੜ ਹੈ ਤੇ ਉਹ ਉਸ ਨੂੰ ਪੰਜਾਬ ਕੰਟਰੋਲ ਬੋਰਡ ਦਾ ਮੈਂਬਰ ਬਣਵਾ ਸਕਦੇ ਹਨ। ਇਸ ਝਾਂਸੇ ਵਿਚ ਆ ਕੇ ਸ਼ਿਕਾਇਤਕਰਤਾ ਨੇ ਦੋਹਾਂ ਮੁਲਜ਼ਮਾਂ ਨੂੰ 1 ਕਰੋੜ ਰੁਪਏ ਦੀ ਰਕਮ ਸੌਂਪ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਘਟਨਾ! 10-12 ਬੰਦੇ ਲੈ ਕੇ ਸਕੀ ਭੈਣ ਦੇ ਘਰ ਜਾ ਵੜਿਆ ਭਰਾ ਤੇ ਫ਼ਿਰ...
ਹਾਲਾਂਕਿ, ਪੈਸੇ ਲੈਣ ਮਗਰੋਂ ਮੁਲਜ਼ਮ ਆਪਣੇ ਵਾਅਦੇ ਤੋਂ ਮੁੱਕਰ ਗਏ। ਨਾ ਤਾਂ ਸ਼ਿਕਾਇਤਕਰਤਾ ਨੂੰ ਕਿਸੇ ਬੋਰਡ ਦੀ ਮੈਂਬਰਸ਼ਿਪ ਦਵਾਈ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੀ ਗਏ। ਲੰਮੇਂ ਸਮੇਂ ਤਕ ਜਦੋਂ ਸ਼ਿਕਾਇਤਕਰਤਾ ਨੇ ਰਕਮ ਵਾਪਸੀ ਦੀ ਮੰਗ ਕੀਤੀ ਤਾਂ ਮੁਲਜ਼ਮਾਂ ਨੇ ਟਾਲਮਟੋਲ ਕਰਨੀ ਸ਼ੁਰੂ ਕਰ ਦਿੱਤੀ ਤੇ ਬਾਅਦ ਵਿਚ ਸੰਪਰਕ ਤੋੜ ਲਿਆ। ਇਸ ਪੂਰੇ ਮਾਮਲੇ ਨੂੰ ਲੈ ਕੇ ਜਦੋਂ ਸ਼ਿਕਾਇਤ ਪੁਲਸ ਕੋਲ ਪਹੁੰਚੀ ਤਾਂ ਜਾਂਚ ਵਿਚ ਪਤਾ ਲੱਗਿਆ ਕਿ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੇ ਨਾਲ ਧੋਖਾਧੜੀ ਕੀਤੀ ਹੈ। ਪੁਲਸ ਨੇ ਮਾਮਲੇ ਵਿਚ ਠੱਗੀ ਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
Credit : www.jagbani.com