ਕਾਲਾ ਸੰਘਿਆਂ-ਰੋਜ਼ੀ-ਰੋਟੀ ਅਤੇ ਚੰਗੇ ਭਵਿੱਖ ਲਈ ਸੁਫ਼ਨੇ ਸਿਰਜ ਕੇ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਸੰਘਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਜ਼ਦੀਕੀ ਪਿੰਡ ਸਹਿਮ ਦਾ ਨਿਵਾਸੀ ਸੁਖਬੀਰ ਸਿੰਘ ਇਟਲੀ ਦੇ ਸ਼ਹਿਰ ਰੀਬਲਤਾਨਾ ਵਿਖੇ ਕੰਮ ਤੋਂ ਸਾਈਕਲ 'ਤੇ ਆਪਣੇ ਘਰ ਜਾ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਉਪਰੰਤ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ।


ਹਾਦਸੇ ਵਾਲੀ ਗੱਡੀ ਦੇ ਡਰਾਈਵਰ ਨੇ ਆਪਣੇ ਆਪ ਨੂੰ ਪੁਲਸ ਹਵਾਲੇ ਕਰ ਦਿੱਤਾ, ਉਸ ਨੇ ਕਥਿਤ ਸ਼ਰਾਬ ਪੀਤੀ ਦੱਸੀ ਜਾ ਰਹੀ ਹੈ। ਸੁਖਬੀਰ 6 ਸਾਲ ਪਹਿਲਾਂ 2019 ਵਿੱਚ ਇਟਲੀ ਗਿਆ ਸੀ ਅਤੇ ਹੁਣ ਕੁਝ ਸਮੇਂ ਤੱਕ ਪੇਪਰ ਆਦਿ ਮਿਲਣ ਉਪਰੰਤ ਉਹ ਵਤਨ ਆਉਣ ਵਾਲਾ ਸੀ। ਸੁਖਬੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਦੇਹ 3 ਨਵੰਬਰ ਨੂੰ ਪੰਜਾਬ ਪਹੁੰਚੇਗੀ, ਜਿਸ ਉਪਰੰਤ ਉਸ ਦੇ ਜੱਦੀ ਪਿੰਡ ਸਹਿਮ ਵਿਖੇ ਉਸ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com