ਮੈਰੀਲੈਂਡ – ਮਸ਼ਹੂਰ ਟੀਵੀ ਸੀਰੀਜ਼ The Fresh Prince of Bel-Air ਵਿੱਚ ਨੌਜਵਾਨ ਵਿਲ ਸਮਿਥ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਫਲੋਇਡ ਰੌਜਰ ਮਾਇਰਜ਼ ਜੂਨੀਅਰ ਦਾ 42 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਰਿਪੋਰਟਾਂ ਅਨੁਸਾਰ ਉਨ੍ਹਾਂ ਦੀ ਮਾਤਾ ਰੇਨੀ ਟ੍ਰਾਈਸ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਬੁੱਧਵਾਰ ਸਵੇਰੇ (29 ਅਕਤੂਬਰ) ਨੂੰ ਮੈਰੀਲੈਂਡ ਸਥਿਤ ਉਨ੍ਹਾਂ ਦੇ ਘਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ। ਉਨ੍ਹਾਂ ਦੀ ਮਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਪਿਛਲੇ 3 ਸਾਲਾਂ ਵਿੱਚ ਤਿੰਨ ਵਾਰ ਦਿਲ ਦੇ ਦੌਰੇ ਪਏ ਸਨ ਅਤੇ ਹੁਣ ਇਹ ਚੋਥੀ ਵਾਰ ਪਿਆ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।



ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com