IND vs AUS : ਤੀਜੇ T20 ਮੈਚ 'ਚ ਨਹੀਂ ਖੇਡੇਗਾ ਸਟਾਰ ਖਿਡਾਰੀ, ਖਾਸ ਵਜ੍ਹਾ ਕਰਕੇ ਦਿੱਤਾ ਗਿਆ ਹੈ ਰੈਸਟ

IND vs AUS : ਤੀਜੇ T20 ਮੈਚ 'ਚ ਨਹੀਂ ਖੇਡੇਗਾ ਸਟਾਰ ਖਿਡਾਰੀ, ਖਾਸ ਵਜ੍ਹਾ ਕਰਕੇ ਦਿੱਤਾ ਗਿਆ ਹੈ ਰੈਸਟ

ਸਪੋਰਟਸ ਡੈਸਕ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਵਿੱਚ ਟੀਮ ਇੰਡੀਆ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਆਸਟ੍ਰੇਲੀਆ ਦੇ ਸਟਾਰ ਤੇਜ਼ ਗੇਂਦਬਾਜ਼ ਜੋਸ ਹੇਜ਼ਲਵੁੱਡ ਤੀਜੇ ਟੀ-20 ਮੈਚ ਵਿੱਚ ਨਹੀਂ ਖੇਡਣਗੇ। ਭਾਰਤੀ ਟੀਮ ਇਸ ਸਮੇਂ ਸੀਰੀਜ਼ ਵਿੱਚ 0-1 ਨਾਲ ਪਿੱਛੇ ਚੱਲ ਰਹੀ ਹੈ।

ਹੇਜ਼ਲਵੁੱਡ ਨੂੰ ਆਰਾਮ ਕਿਉਂ? :  ਹੇਜ਼ਲਵੁੱਡ ਨੂੰ ਇਸ ਮਹੀਨੇ ਦੇ ਅਖੀਰ ਵਿੱਚ ਇੰਗਲੈਂਡ ਖ਼ਿਲਾਫ਼ ਖੇਡੀ ਜਾਣ ਵਾਲੀ ਪੰਜ ਟੈਸਟ ਮੈਚਾਂ ਦੀ ਐਸ਼ੇਜ਼ ਸੀਰੀਜ਼ (Ashes Series) ਦੇ ਮੱਦੇਨਜ਼ਰ ਆਰਾਮ ਦਿੱਤਾ ਗਿਆ ਹੈ। ਉਨ੍ਹਾਂ ਦੀ ਗੈਰ-ਮੌਜੂਦਗੀ ਭਾਰਤੀ ਬੱਲੇਬਾਜ਼ਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗੀ।

ਦੂਜੇ ਮੈਚ ਵਿੱਚ ਕੀਤਾ ਸੀ ਕਮਾਲ: ਦੂਜੇ ਟੀ-20 ਮੈਚ ਵਿੱਚ ਭਾਰਤੀ ਟੀਮ ਨੂੰ ਚਾਰ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਦਾ ਮੁੱਖ ਕਾਰਨ ਜੋਸ ਹੇਜ਼ਲਵੁੱਡ ਦੀ ਸ਼ਾਨਦਾਰ ਗੇਂਦਬਾਜ਼ੀ ਸੀ। ਉਨ੍ਹਾਂ ਨੇ ਚਾਰ ਓਵਰਾਂ ਵਿੱਚ ਸਿਰਫ਼ 13 ਦੌੜਾਂ ਦੇ ਕੇ ਤਿੰਨ ਅਹਿਮ ਵਿਕਟਾਂ ਹਾਸਲ ਕੀਤੀਆਂ ਸਨ। ਉਨ੍ਹਾਂ ਨੇ ਸ਼ੁਭਮਨ ਗਿੱਲ, ਸੂਰਯਕੁਮਾਰ ਯਾਦਵ ਅਤੇ ਤਿਲਕ ਵਰਮਾ ਨੂੰ ਆਊਟ ਕਰਕੇ ਭਾਰਤੀ ਬੱਲੇਬਾਜ਼ਾਂ ਲਈ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਸਨ, ਜਿਸ ਲਈ ਉਨ੍ਹਾਂ ਨੂੰ 'ਪਲੇਅਰ ਆਫ ਦਿ ਮੈਚ' ਐਵਾਰਡ ਦਿੱਤਾ ਗਿਆ ਸੀ। ਭਾਰਤੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਵੀ ਮੰਨਿਆ ਸੀ ਕਿ ਹੇਜ਼ਲਵੁੱਡ ਦੀ ਗੇਂਦਬਾਜ਼ੀ ਦਾ ਸਾਹਮਣਾ ਕਰਨਾ ਬਹੁਤ ਮੁਸ਼ਕਲ ਸੀ।

ਮੈਚ ਅਤੇ ਮੈਦਾਨ: ਤੀਜਾ ਟੀ-20 ਮੁਕਾਬਲਾ 2 ਅਕਤੂਬਰ ਨੂੰ ਬੇਲੇਰਿਵ ਓਵਲ ਦੇ ਮੈਦਾਨ 'ਤੇ ਖੇਡਿਆ ਜਾਵੇਗਾ। ਇਸ ਮੈਦਾਨ ਦੀਆਂ ਬਾਊਂਡਰੀਆਂ ਛੋਟੀਆਂ ਹਨ, ਜਿਸ ਕਾਰਨ ਇੱਥੇ ਰਨਾਂ ਦੀ ਬਰਸਾਤ ਦੇਖਣ ਨੂੰ ਮਿਲ ਸਕਦੀ ਹੈ। ਹੇਜ਼ਲਵੁੱਡ ਦੀ ਗੈਰ-ਹਾਜ਼ਰੀ ਵਿੱਚ ਭਾਰਤੀ ਬੱਲੇਬਾਜ਼ ਜੇਵੀਅਰ ਬਾਰਟਲੇਟ, ਨਾਥਨ ਐਲਿਸ ਜਾਂ ਸੀਨ ਐਬੋਟ ਵਰਗੇ ਗੇਂਦਬਾਜ਼ਾਂ ਦਾ ਸਾਹਮਣਾ ਕਰਦੇ ਹੋਏ ਬਿਹਤਰ ਮਹਿਸੂਸ ਕਰ ਸਕਦੇ ਹਨ।
 

Credit : www.jagbani.com

  • TODAY TOP NEWS