ਫਿਰੋਜ਼ਪੁਰ : ਫਿਰੋਜ਼ਪੁਰ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਖ਼ਤਰਨਾਕ ਗੈਂਗ ਦੇ 2 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਪੁਲਸ ਨੇ ਚੋਪੜਾ ਗੈਂਗ ਦੇ 2 ਗੁਰਗਿਆਂ ਰਸ਼ਪਾਲ ਉਰਫ ਸੇਵਕ ਅਤੇ ਰਾਜੀਵ ਉਰਫ਼ ਜੱਸਾ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੇ ਕਬਜ਼ੇ 'ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਆਸ਼ੂ ਮੋਂਗਾ ਕਤਲ ਕੇਸ (ਮਈ 2025) ਲਈ ਲੋੜੀਂਦੇ ਆਸ਼ੀਸ਼ ਚੋਪੜਾ ਗੈਂਗ ਦੇ ਇਕ ਸ਼ੂਟਰ ਯੁਵੀ ਦੇ ਸੰਪਰਕ 'ਚ ਸਨ।
ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਸੂਬੇ ਭਰ 'ਚ ਨਸ਼ੀਲੇ ਪਦਾਰਥਾਂ ਅਤੇ ਗੈਂਗਸਟਰ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com