ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ

ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ

ਅੰਮ੍ਰਿਤਸਰ(ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ ਸੀ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ  117 ਵੋਟਾਂ ਮਿਲੀਆਂ ਹਨ ਜਦਕਿ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਬਣ ਗਏ ਹਨ। 

ਦੱਸ ਦੇਈਏ ਕਿ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ 136 ਵੋਟਾਂ ਪਈਆਂ, ਜਿਸ 'ਚੋਂ  ਐਡਵੋਕੇਟ ਹਰਜਿੰਦਰ ਸਿੰਘ ਧਾਮੀ 117 ਵੋਟਾਂ ਪਈਆਂ ਅਤੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਸਿਰਫ਼ 18 ਵੋਟਾਂ ਮਿਲੀਆਂ। ਇਨ੍ਹਾਂ ਵੋਟਾਂ 'ਚੋਂ ਇਕ ਵੋਟ ਰੱਦ ਕੀਤੀ ਗਈ। ਵਰਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਸਨ। ਜਿਥੇ ਇਕ ਪਾਸੇ ਅਕਾਲੀ ਦਲ ਵੱਲੋਂ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਬਾਗੀ ਧੜੇ ਵੱਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜੀ ਹੈ।

ਜ਼ਿਕਰਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ ਸਨ। ਸਾਲ 2024 'ਚ ਐਡਵੋਕੇਟ ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ ਸਨ। ਇਸ ਸਾਲ ਯਾਨੀ 2025 'ਚ ਐਡਵੋਕੇਟ ਧਾਮੀ ਨੂੰ 117 ਵੋਟਾਂ ਪਈਆਂ ਅਤੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਸਿਰਫ਼ 18 ਵੋਟਾਂ ਮਿਲੀਆਂ।

ਜਨਰਲ ਇਜਲਾਸ ਦੌਰਾਨ ਚੁਣੇ ਗਏ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ

ਐੱਸ. ਜੀ. ਪੀ. ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਇਸ ਦੇ ਨਾਲ ਹੀ  ⁠ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ,  ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੂੰ ਨਿਯੁਕਤ ਕੀਤਾ ਗਿਆ  ਹੈ। ਦੂਜੇ ਪਾਸੇ ਅੰਤ੍ਰਿੰਗ ਕਮੇਟੀ ਮੈਂਬਰ  ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲਾ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕੈਮਪੁਰੀ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਜੰਗਬਹਾਦਰ ਸਿੰਘ ਰਾਏ ਅਤੇ ਮਿੱਠੂ ਸਿੰਘ ਕਾਹਨੇਕੇ ਨੂੰ ਨਿਯੁਕਤ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS