ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੀ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੇ ਨਾਂ 'ਤੇ ਝਾੜੂ ਨੂੰ ਵੋਟ ਪਾਓ ਤਾਂ ਕਿ ਤਰਨਤਾਰਨ ਨੂੰ ਉੱਚਾਈਆਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ 'ਆਪ' ਸਰਕਾਰ ਬਣਦੇ ਸਾਰ ਹੀ ਸਾਰੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਰੋਡ ਸ਼ੋਅ ਦੌਰਾਨ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 5 ਸਾਲਾਂ ਅੰਦਰ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਵਾਰੀ ਹੈ ਅਤੇ ਅਗਲੇ ਬਜਟ 'ਚ 1000 ਰੁਪਏ ਦੀ ਸਕੀਮ ਪਾਸ ਕਰਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਸਰਕਾਰ ਨੇ ਗਰੰਟੀ ਦਿੱਤੀ ਸੀ ਤਾਂ ਹੁਣ ਸਾਰੀਆਂ ਗਰੰਟੀਆਂ ਵੀ ਪੂਰੀਆਂ ਹੋ ਜਾਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਸਕੂਲਾਂ ਦਾ ਵਧੀਆ ਪ੍ਰਬੰਧ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com