ਜਲੰਧਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ ਸੀ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 117 ਵੋਟਾਂ ਮਿਲੀਆਂ ਹਨ ਜਦਕਿ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਬਣ ਗਏ ਹਨ ਇਸ ਦੇ ਨਾਲ ਹੀ ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਬੱਜਰੀ ਨਾਲ ਭਰੇ ਟਰੱਕ ਦੀ ਇੱਕ ਜਨਤਕ ਆਵਾਜਾਈ ਬੱਸ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਪੜ੍ਹੋ ਅੱਜ ਦੀਆਂ ਖ਼ਾਸ ਖ਼ਬਰਾਂ...
ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ ਸੀ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 117 ਵੋਟਾਂ ਮਿਲੀਆਂ ਹਨ ਜਦਕਿ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਬਣ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
SGPC ਚੋਣਾਂ 'ਚ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਸਮੁੱਚੇ ਖਾਲਸਾ ਪੰਥ ਦੀ ਜਿੱਤ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਾਮੀ ਅਤੇ ਸਾਰੇ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਜਿੱਤ ਸਿਰਫ਼ ਧਾਮੀ ਦੀ ਨਹੀਂ, ਸਗੋਂ ਸਮੁੱਚੇ ਖਾਲਸਾ ਪੰਥ ਦੀ ਇਤਿਹਾਸਕ ਜਿੱਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਏਜੰਸੀਆਂ ਦੇ ਬੰਦਿਆਂ ਨੇ ਪੂਰੀ ਤਾਕਤ ਲਗਾਈ ਕਿ ਕਿਸੇ ਤਰ੍ਹਾਂ ਖਾਲਸਾ ਪੰਥ ਦੀ “ਸੂਪਰ ਪਾਰਲੀਮੈਂਟ” ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕਬਜ਼ਾ ਕੀਤਾ ਜਾਵੇ ਪਰ ਪੰਥਕ ਜੱਥੇਬੰਦੀਆਂ ਅਤੇ ਮੈਂਬਰਾਂ ਨੇ ਡੱਟ ਕੇ ਇਸ ਸਾਜ਼ਿਸ਼ ਦਾ ਮੁਕਾਬਲਾ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵੱਡੀ ਖ਼ਬਰ: ਸੀਨੀਅਰ 'ਆਪ' ਆਗੂ ਨੂੰ ਅਦਾਲਤ ਨੇ ਐਲਾਨਿਆ ਭਗੌੜਾ
ਫ਼ਾਜ਼ਿਲਕਾ ਇੰਪ੍ਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕਚੂਰਾ ਨੂੰ ਜਲਾਲਾਬਾਦ ਦੀ ਜੂਡੀਸ਼ੀਅਲ ਮੈਜਿਸਟ੍ਰੇਟ ਫ਼ਰਸਟ ਕਲਾਸ ਮੈਡਮ ਜਸ਼ਨਪ੍ਰੀਤ ਕੌਰ ਦੀ ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਭਗੌੜਾ ਕਰਾਰ ਦਿੱਤਾ ਹੈ। ਇਹ ਫ਼ੈਸਲਾ ਉਦੋਂ ਆਇਆ ਜਦੋਂ ਕਚੂਰਾ ਲਗਾਤਾਰ ਅਦਾਲਤ ’ਚ ਪੇਸ਼ ਨਹੀਂ ਹੋਏ, ਹਾਲਾਂਕਿ ਉਨ੍ਹਾਂ ਵਿਰੁੱਧ ਪਹਿਲਾਂ ਜਮਾਨਤੀ ਅਤੇ ਬਾਅਦ ’ਚ ਗੈਰ ਜਵਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਪੰਜਾਬ ਸਰਕਾਰ ਨੇ ਸੂਬੇ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ 'ਪੈਨਸ਼ਨਰ ਸੇਵਾ ਪੋਰਟਲ' ਲਾਂਚ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪੋਰਟਲ ਦੇ ਤਹਿਤ ਘਰ ਬੈਠੇ ਹੀ ਪੈਨਸ਼ਨਰ ਆਨਲਾਈਨ ਤਰੀਕੇ ਨਾਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾ ਸਕਦੇ ਹਨ। ਸਖ਼ਸੈਸ਼ਨ ਮੋਡਲ ਰਾਹੀਂ ਪਰਿਵਾਰਕ ਪੈਨਸ਼ਨ ਦੀ ਐਪਲੀਕੇਸ਼ਨ ਮੂਵ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਐੱਲ. ਟੀ. ਸੀ. ਲਈ ਐਪਲੀਕੇਸ਼ਨ ਓ. ਵੀ. ਐੱਸ. ਪੋਰਟਲ 'ਤੇ ਮੂਵ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਪੋਰਟਲ 'ਤੇ ਹੀ ਹੋ ਸਕੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਵੱਡਾ ਐਕਸ਼ਨ! ਨੌਕਰੀ ਤੋਂ Dismiss ਕੀਤੇ ਗਏ ਮੁਲਾਜ਼ਮ, ਪੁਲਸ ਨੇ ਕਰ ਲਿਆ ਗ੍ਰਿਫ਼ਤਾਰ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਤਿੰਨ ਆਊਟਸੋਰਸ ਮੁਲਾਜ਼ਮਾਂ ਨੂੰ 60 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਭਾਗ ਦੇ ਹੀ ਇਕ ਅਫ਼ਸਰ ਵੱਲੋਂ ਇਨ੍ਹਾਂ ਦੀ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਪੁਲਸ ਨੇ ਇਹ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਡਿਸਮਿੱਸ ਵੀ ਕਰ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਖੇਤਾਂ 'ਚ ਜਾ ਕੇ ਮਾਰੇ ਲਲਕਾਰੇ, ਦੇਖਦਿਆਂ ਹੀ ਦੇਖਦਿਆਂ ਚਾਕੂ ਮਾਰ-ਮਾਰ ਵਿੰਨ੍ਹ ਦਿੱਤਾ ਮੁੰਡਾ
ਸੋਮਵਾਰ ਸਵੇਰੇ ਪੁਲਸ ਥਾਣਾ ਪੱਟੀ ਸਦਰ ਦੇ ਅਧੀਨ ਆਉਂਦੇ ਪਿੰਡ ਵਰਨਾਲਾ ਵਿਖੇ ਮਾਮੂਲੀ ਵਿਵਾਦ ਦੇ ਚੱਲਦਿਆਂ ਗੁਰਪ੍ਰੀਤ ਸਿੰਘ ਪੁੱਤਰ ਬੋਹੜ ਸਿੰਘ ਦਾ ਉਸ ਦੇ ਗੁਆਂਢੀ ਵਲੋਂ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਉਦੋਂ ਹੋਈ ਜਦੋਂ ਗੁਰਪ੍ਰੀਤ ਖੇਤ ’ਚ ਗਿਆ ਸੀ। ਗੁਆਂਢੀ ਵੱਲੋਂ ਚਾਕੂ ਨਾਲ ਕੀਤੇ ਵਾਰ ਕਰਕੇ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋਈ। ਸੂਤਰਾਂ ਮੁਤਾਬਕ ਮੁਲਜ਼ਮ ਨੇ ਲਲਕਾਰੇ ਮਾਰਦੇ ਹੋਏ ਵਾਰਦਾਤ ਨੂੰ ਅੰਜਾਮ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਜਲੰਧਰ : ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਮੁਲਜ਼ਮਾਂ ਦੀ ਨਵੀਂ CCTV ਆਈ ਸਾਹਮਣੇ, ਖੁੱਲ੍ਹਿਆ ਵੱਡਾ ਰਾਜ਼
ਜਲੰਧਰ ਪੁਲਸ ਨੇ ਭਾਰਗੋ ਕੈਂਪ ਵਿਚ ਜਿਊਲਰੀ ਦੀ ਦੁਕਾਨ 'ਤੇ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਕੁਸ਼ਲ, ਗਗਨ ਅਤੇ ਕਰਨ ਨੂੰ ਅਜਮੇਰ ਤੋਂ ਬੀਤੇ ਦਿਨ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਤਿੰਨੇ ਮੁਲਜ਼ਮ ਮੁੰਬਈ ਭੱਜਣ ਦੀ ਯੋਜਨਾ ਬਣਾ ਰਹੇ ਸਨ। ਡਕੈਤੀ ਤੋਂ ਬਾਅਦ ਮੁਲਜ਼ਮਾਂ ਦੇ ਸ਼ਹਿਰ ਛੱਡ ਕੇ ਜਾਣ ਦੀ ਨਵੀਂ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਬੱਜਰੀ ਵਾਲੇ ਟਰੱਕ 'ਚ ਵੱਜੀ ਸਵਾਰੀਆਂ ਨਾਲ ਭਰੀ ਬਸ, 19 ਲੋਕਾਂ ਦੀ ਮੌਤ, ਮੰਜ਼ਰ ਦੇਖ ਸਹਿਮੇ ਲੋਕ
ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਬੱਜਰੀ ਨਾਲ ਭਰੇ ਟਰੱਕ ਦੀ ਇੱਕ ਜਨਤਕ ਆਵਾਜਾਈ ਬੱਸ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਮੁੜ ਵਾਪਰਿਆ ਦਿਲ ਦਹਿਲਾ ਦੇਣ ਵਾਲਾ ਹਾਦਸਾ : ਡੰਪਰ ਨੇ 10 ਵਾਹਨਾਂ ਨੂੰ ਮਾਰੀ ਟੱਕਰ, 10 ਲੋਕਾਂ ਦੀ ਮੌਤ
ਰਾਜਸਥਾਨ 'ਚ ਬੀਤੇ ਦਿਨ ਵਾਪਰੇ ਸੜਕ ਹਾਦਸੇ ਤੋਂ ਲੋਕ ਪਹਿਲਾਂ ਹੀ ਸਹਿਮੇ ਹੋਏ ਸਨ ਕਿ ਹੁਣ ਫਿਰ ਜੈਪੁਰ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਤੇਜ਼ ਰਫ਼ਤਾਰ ਡੰਪ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਿਆ, ਜਿਸ ਕਾਰਨ ਉਸ ਨੇ ਸੜਕ 'ਤੇ ਚੱਲ ਰਹੇ ਲਗਭਗ 10 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਸੂਤਰਾਂ ਮੁਤਾਬਕ ਇਸ ਦੁਖਦਾਈ ਘਟਨਾ ਵਿੱਚ ਦਸ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Gold-Silver ਦੀਆਂ ਕੀਮਤਾਂ ਨੇ ਮਾਰੀ ਪਲਟੀ, ਬਦਲ ਗਏ 10 ਗ੍ਰਾਮ ਪੀਲੀ ਧਾਤੂ ਦੇ ਭਾਅ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਹਫ਼ਤੇ ਦੀ ਸ਼ੁਰੂਆਤ ਸਕਾਰਾਤਮਕ 'ਤੇ ਕੀਤੀ ਹੈ। ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ, ਘਰੇਲੂ ਫਿਊਚਰਜ਼ ਬਾਜ਼ਾਰ ਵਿੱਚ ਸੋਨਾ ਅਤੇ ਚਾਂਦੀ ਦੋਵੇਂ ਹਰੇ ਰੰਗ ਵਿੱਚ ਵਪਾਰ ਕਰਦੇ ਦੇਖੇ ਜਾ ਰਹੇ ਹਨ। MCX 'ਤੇ ਸੋਨੇ ਦੀ ਦਸੰਬਰ ਫਿਊਚਰਜ਼ ਕੀਮਤ 0.22% ਵਧ ਕੇ 1,21,494 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਚਾਂਦੀ ਦੀਆਂ ਕੀਮਤਾਂ ਵੀ 0.46% ਵਧ ਕੇ 1,48,950 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ। ਡਾਲਰ ਸੂਚਕਾਂਕ ਵਿੱਚ ਗਿਰਾਵਟ ਅਤੇ ਘਰੇਲੂ ਬਾਜ਼ਾਰ ਵਿੱਚ ਮਜ਼ਬੂਤ ਸਪਾਟ ਮੰਗ ਕਾਰਨ ਸੋਨੇ ਦੀ ਖਰੀਦਦਾਰੀ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ, ਅਮਰੀਕੀ ਫੈਡਰਲ ਰਿਜ਼ਰਵ ਦੁਆਰਾ ਦਰਾਂ ਵਿੱਚ ਕਟੌਤੀ ਦੀਆਂ ਉਮੀਦਾਂ ਕੁਝ ਕਮਜ਼ੋਰ ਹੋ ਗਈਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Credit : www.jagbani.com