ਰਿਵਰਸਾਈਡ/ਅਮਰੀਕਾ- ਦੱਖਣੀ ਕੈਲੀਫੋਰਨੀਆ ਵਿੱਚ ਇੱਕ ਵਿਅਕਤੀ ਨੂੰ ਆਪਣੇ 7 ਮਹੀਨੇ ਦੇ ਪੁੱਤਰ ਦੀ ਹੱਤਿਆ ਦੇ ਦੋਸ਼ ਵਿੱਚ 30 ਸਾਲ ਤੋਂ ਵੱਧ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਰਿਵਰਸਾਈਡ ਕਾਉਂਟੀ ਜ਼ਿਲ੍ਹਾ ਅਟਾਰਨੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ 32 ਸਾਲਾ ਜੇਕ ਹੈਰੋ ਨੇ ਪਿਛਲੇ ਮਹੀਨੇ ਆਪਣੇ ਪੁੱਤਰ ਦੀ ਹੱਤਿਆ ਦਾ ਦੋਸ਼ ਮੰਨਿਆ ਸੀ ਅਤੇ ਸੋਮਵਾਰ ਨੂੰ ਸਜ਼ਾ ਦਾ ਐਲਾਨ ਕੀਤਾ ਗਿਆ। ਮਹੀਨਿਆਂ ਦੀ ਜਾਂਚ ਦੇ ਬਾਵਜੂਦ ਬੱਚੇ ਦੀ ਲਾਸ਼ ਬਰਾਮਦ ਨਹੀਂ ਹੋ ਸਕੀ ਹੈ। ਹੈਰੋ ਅਤੇ ਉਸਦੀ ਪਤਨੀ, ਰੇਬੇਕਾ ਨੇ ਅਗਸਤ ਵਿੱਚ ਦੱਖਣੀ ਕੈਲੀਫੋਰਨੀਆ ਦੇ ਇੱਕ ਸਟੋਰ ਦੇ ਬਾਹਰ ਆਪਣੇ ਬੱਚੇ ਦੇ ਅਗਵਾ ਦੀ ਰਿਪੋਰਟ ਦਰਜ ਕਰਵਾਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 
Credit : www.jagbani.com