PU ਸੈਨੇਟ ਮਾਮਲੇ 'ਤੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, CM ਮਾਨ ਨੇ ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

PU ਸੈਨੇਟ ਮਾਮਲੇ 'ਤੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, CM ਮਾਨ ਨੇ ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ (ਪੀ. ਯੂ.) ਦੀ ਸੈਨੇਟ ਨੂੰ ਭੰਗ ਕਰਨ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇਸ ਮੁੱਦੇ 'ਤੇ ਹੁਣ ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਇਸ ਮੁੱਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।

ਮੁੱਖ ਮੰਤਰੀ ਨੇ ਐਕਸ 'ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਸੰਵਿਧਾਨਕ ਤੌਰ 'ਤੇ ਭੰਗ ਕਰਕੇ ੀਫਿਕੇਸ਼ਨ ਜਾਰੀ ਕਰਨ ਖ਼ਿਲਾਫ਼ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ।

ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵਿਧਾਨ ਸਭਾ 'ਚ ਵੀ ਇਹ ਮੁੱਦਾ ਲਿਆਂਦਾ ਜਾਵੇਗਾ ਤਾਂ ਜੋ ਵਿਧਾਨਿਕ ਤੌਰ 'ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

Credit : www.jagbani.com

  • TODAY TOP NEWS