ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਪਬਲਿਕ ਵਰਕਸ ਵਿਭਾਗ ਵੱਲੋਂ ਪ੍ਰਸਿੱਧ ਗਾਇਕ ਤੇ ਕਲਾਕਾਰ ਡਾ. ਸਤਿੰਦਰ ਸਰਤਾਜ ਦੇ ਸਨਮਾਨ 'ਚ ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਰੋਡ ਦਾ ਨਾਮ ਡਾ. ਸਤਿੰਦਰ ਸਰਤਾਜ ਦੇ ਨਾਮ 'ਤੇ ਰੱਖਿਆ ਜਾ ਰਿਹਾ ਹੈ। ਇਸ ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ 2025 (ਸੋਮਵਾਰ) ਨੂੰ ਸਵੇਰੇ 11 ਵਜੇ ਤੋਂ ਦਾਣਾ ਮੰਡੀ, ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗਾ। ਇਹ ਸਮਾਰੋਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸਮਾਰੋਹ ਵਿਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ।
ਡਾ. ਸਤਿੰਦਰ ਸਰਤਾਜ ਨੂੰ ਇਕ ਵਿਦਵਾਨ ਅਤੇ ਸੂਝਵਾਨ ਕਲਾਕਾਰ ਵਜੋਂ ਮਾਣ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀ ਰਚਨਾਤਮਕਤਾ ਅਤੇ ਜੀਵਨ ਸ਼ੈਲੀ ਨੇ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ।
Credit : www.jagbani.com