ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਹੂਲਤਾਂ ਲਈ ਵੱਖ-ਵੱਖ ਕਦਮ ਚੁੱਕ ਰਹੀ ਹੈ। ਪੰਜਾਬ ਵਾਸੀਆਂ ਨੂੰ ਸਿਹਤ ਸਬੰਧੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਵਧੀਆ ਇਲਾਜ ਦੀ ਸਹੂਲਤ ਮਿਲੇਗੀ। ਇਸ ਯੋਜਨਾ ਤਹਿਤ ਪੰਜਾਬ ਸੂਬੇ ਦੇ ਕਿਸੇ ਵੀ ਸਰਕਾਰੀ ਅਤੇ ਸੁਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਸੀਮਾ ਨਹੀਂ ਹੋਵੇਗੀ, ਜਿਸ ਦੇ ਅਧੀਨ ਹਰ ਮੈਂਬਰ ਕਵਰ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ, ਆਂਗਨਵਾੜੀ ਅਤੇ ਆਸ਼ਾ ਵਰਕਰ 100 ਫ਼ੀਸਦੀ ਯੋਜਨਾ ਹੇਠ ਕਵਰ ਹੋਣਗੇ।
ਦੱਸਣਯੋਗ ਹੈ ਕਿ ਸੂਬਾ ਪੰਜਾਬ ਯੂਨੀਵਰਸਲ ਸਿਹਤ ਬੀਮਾ ਕਵਰ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਸਿਹਤ ਬੀਮਾ ਯੋਜਨਾ ਸਾਰੇ ਨਿਵਾਸੀਆਂ ਅਤੇ ਇਥੋਂ ਤੱਕ ਕਿ ਸੇਵਾਮੁਕਤ ਸਰਕਾਰੀ ਕਰਮਚਾਰੀਆਂ 'ਤੇ ਵੀ ਲਾਗੂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਲਾਜ ਪ੍ਰਾਪਤ ਕਰਨ ਲਈ ਇਕ ਸਿਹਤ ਕਾਰਡ ਮਿਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com