ਜਲੰਧਰ : ਵਿਧਾਨ ਸਭਾ ਹਲਕਾ ਤਰਨਤਾਰਨ ਦੀ ਵਿਧਾਨ ਸਭਾ ਦੀ ਜ਼ਿਮਣੀ ਚੋਣ ਦੀਆਂ ਤਿਆਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਨੇ ਇਸ ਚੋਣ ਨੂੰ ਫਤਹਿ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਦਾ ਨਤੀਜਾ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਉੱਤੇ ਵੀ ਅਸਰ ਪਾਏਗਾ। ਇਸ ਸਭ ਦੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਜਗਬਾਣੀ' ਦੇ ਨਾਲ ਖੁੱਲ੍ਹ ਕੇ ਗੱਲ ਕੀਤੀ। ਇਸ ਦੌਰਾਨ ਜਿਥੇ ਅਕਾਲੀ ਦਲ ਪ੍ਰਧਾਨ ਨੇ '84 ਮਸਲੇ ਉੱਤੇ ਕਾਂਗਰਸ ਪਾਰਟੀ ਪੰਜਾਬ ਪ੍ਰਧਾਨ ਨੂੰ ਰਗੜਿਆ ਉੱਥੇ ਹੀ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਖੁੱਲ੍ਹਾ ਚੈਲੇਂਜ ਕੀਤਾ ਹੈ। ਆਓ ਦੇਖਦੇ ਹਾਂ ਜਗਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸੋਢੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੂਰਾ 'ਐਕਸਕਲੂਸਿਵ ਇੰਟਰਵਿਊ'।
Credit : www.jagbani.com