ਸਾਬਕਾ DIG ਭੁੱਲਰ 5 ਦਿਨਾਂ ਦੇ ਰਿਮਾਂਡ 'ਤੇ, ਅਦਾਲਤ 'ਚ ਕੀਤਾ ਗਿਆ ਸੀ ਪੇਸ਼

ਸਾਬਕਾ DIG ਭੁੱਲਰ 5 ਦਿਨਾਂ ਦੇ ਰਿਮਾਂਡ 'ਤੇ, ਅਦਾਲਤ 'ਚ ਕੀਤਾ ਗਿਆ ਸੀ ਪੇਸ਼

ਚੰਡੀਗੜ੍ਹ : ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਅੱਜ ਸੀ. ਬੀ. ਆਈ. ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੇਸ਼ੀ ਦੌਰਾਨ ਭੁੱਲਰ ਨੂੰ 5 ਦਿਨਾਂ ਦੇ ਹੋਰ ਰਿਮਾਂਡ 'ਤੇ ਭੇਜ ਦਿੱਤਾ ਹੈ।

ਭੁੱਲਰ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਸੀ. ਬੀ. ਆਈ. ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਹੈ।

ਇਸ ਤੋਂ ਪਹਿਲਾਂ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀ. ਬੀ. ਆਈ. ਰਿਮਾਂਡ 'ਤੇ ਭੇਜਿਆ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

Credit : www.jagbani.com

  • TODAY TOP NEWS