ਪੰਜਾਬ ਦੇ 10 ਲੱਖ ਕਿਸਾਨਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਦੇ ਉਪਰਾਲੇ ਸਦਕਾ ਮਿਲਿਆ ਵੱਡਾ ਲਾਭ

ਪੰਜਾਬ ਦੇ 10 ਲੱਖ ਕਿਸਾਨਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਦੇ ਉਪਰਾਲੇ ਸਦਕਾ ਮਿਲਿਆ ਵੱਡਾ ਲਾਭ

ਚੰਡੀਗੜ੍ਹ : ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ 'ਚ ਕੋਈ ਕਸਰ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 5 ਨਵੰਬਰ ਤੱਕ 10,11,149 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਲਾਭ ਮਿਲਿਆ ਹੈ।

ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖ਼ਰੀਦ, ਚੁਕਾਈ ਅਤੇ ਅਦਾਇਗੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ। ਹੁਣ ਤੱਕ 95021 ਕਿਸਾਨਾਂ ਨੂੰ ਐੱਮ. ਐੱਸ. ਪੀ. ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ।

ਜ਼ਿਕਰਯੋਗ ਹੈ ਕਿ 5 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ 'ਚ ਕੁੱਲ 13869759.05 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ 'ਚੋਂ 13597879.27 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ।

ਇਸ ਤਰ੍ਹਾਂ ਹੁੱਣ ਤੱਕ ਕੁੱਲ 98 ਫ਼ੀਸਦੀ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਕੁੱਲ ਚੁਕਾਈ ਦਾ ਅੰਕੜਾ 11729851.90 ਮੀਟਰਕ ਟਨ ਹੈ, ਜੋ ਹੁਣ ਤੱਕ ਖ਼ਰੀਦੀ ਗਈ ਕੁੱਲ ਫ਼ਸਲ ਦਾ 86 ਫ਼ੀਸਦੀ ਬਣਦਾ ਹੈ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

Credit : www.jagbani.com

  • TODAY TOP NEWS