ਫ਼ਤਹਿਗੜ੍ਹ ਸਾਹਿਬ (ਵਿਪਨ): ਬੀਤੇ 4 ਨਵੰਬਰ ਨੂੰ ਪਿੰਡ ਤਲਾਣੀਆਂ ਵਿਖੇ ਸੁਰਜੀਤ ਸਿੰਘ (44) ਨਾਮਕ ਵਿਅਕਤੀ ਦੇ ਕਤਲ ਮਾਮਲੇ ਵਿਚ ਪੁਲਸ ਨੇ ਸਨਸਨੀਖੇਜ਼ ਖ਼ੁਲਾਸੇ ਕੀਤੇ ਹਨ। ਇਸ ਮਾਮਲੇ ਵਿਚ ਪਤਨੀ ਸਮੇਤ ਚਾਰ ਵਿਅਕਤੀਆਂ ਖਿਲਾਫ ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Good News: ਪੰਜਾਬ ਨੂੰ ਮਿਲਣ ਜਾ ਰਿਹੈ ਇਕ ਹੋਰ Airport! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸੁਰਜੀਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਚਾਰ ਵਿਅਕਤੀ ਸ਼ਾਮਲ ਸਨ, ਜਿਨ੍ਹਾਂ ਵਿਚ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਬਲਵੀਰ ਕੌਰ ਅਤੇ ਬਲਵੀਰ ਕੌਰ ਦਾ ਆਸ਼ਿਕ ਅਮਰਨਾਥ ਅਤੇ ਦੋ ਹੋਰ ਸਾਥੀ ਸ਼ਾਮਲ ਸਨ। ਇਨ੍ਹਾਂ ਵਿਚੋਂ ਬਲਬੀਰ ਕੌਰ ਅਤੇ ਅਮਰਨਾਥ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀ ਦੋ ਸਾਥੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬਲਬੀਰ ਕੌਰ ਦੇ ਅਮਰਨਾਥ ਨਾਲ ਸਬੰਧ ਸਨ, ਜਿਸ ਕਾਰਨ ਉਸ ਨੇ ਆਪਣੇ ਪਤੀ ਸੁਰਜੀਤ ਸਿੰਘ ਦਾ ਕਤਲ ਕਰਵਾਇਆ।
Credit : www.jagbani.com