ਜਲੰਧਰ- ਪੰਜਾਬ ਦੇ ਮੌਸਮ 'ਚ ਲਗਾਤਾਰ ਉਤਾਰ-ਚੜਾਅ ਵੇਖਣ ਨੂੰ ਮਿਲ ਰਹੇ ਹਨ। ਕਈ ਇਲਾਕਿਆਂ 'ਚ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਹੋਇਆ ਹੈ, ਜਿਸ ਕਾਰਨ ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਅਗਲੇ ਹਫ਼ਤੇ ਤਾਪਮਾਨ ਵਿਚ 2 ਡਿਗਰੀ ਹੋਰ ਗਿਰਾਵਟ ਆ ਸਕਦੀ ਹੈ। ਦਿਨ ਦਾ ਤਾਪਮਾਨ ਆਮ ਰਹੇਗਾ, ਪਰ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਇਨ੍ਹਾਂ ਦਿਨਾਂ ਵਿੱਚ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ ਅਤੇ ਮੌਸਮ ਖੁਸ਼ਕ ਰਹੇਗਾ।
Credit : www.jagbani.com