ਨੈਸ਼ਨਲ ਡੈਸਕ : ਬਿਹਾਰ ਦੇ ਬੇਤੀਆਹ ਤੋਂ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਪਾਰ ਕਰ ਰਹੀ ਬਾਰਾਤ ਨੂੰ ਬੁਰੀ ਤਰੀਕੇ ਨਾਲ ਕੁਚਲ ਦਿੱਤਾ। ਅਚਾਨਕ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 15 ਤੋਂ ਵੱਧ ਬਾਰਾਤੀ ਗੰਭੀਰ ਜ਼ਖਮੀ ਹੋ ਗਏ। ਇਸ ਦੁਖਾਂਤ ਨਾਲ ਪੂਰਾ ਇਲਾਕਾ ਹਿੱਲ ਗਿਆ।
ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
ਇਸ ਘਟਨਾ ਦੀ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਐਤਵਾਰ ਦੇਰ ਰਾਤ ਲੌਰੀਆ ਪੁਲਸ ਸਟੇਸ਼ਨ ਖੇਤਰ ਵਿੱਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਲੌਰੀਆ-ਬਾਘਾ ਐੱਨਐੱਚ 727 'ਤੇ ਸਿਸਵਾਨੀਆ ਪੰਚਾਇਤ ਦੇ ਵਿਸ਼ਨਪੁਰਵਾ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਪਾਰ ਕਰ ਰਹੇ ਵਿਆਹ ਦੇ ਮਹਿਮਾਨਾਂ ਨੂੰ ਕੁਚਲ ਦਿੱਤਾ। ਕਾਰ ਚਾਲਕ ਹਾਦਸੇ ਵਾਲੀ ਥਾਂ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਘਟਨਾ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ।
ਪੜ੍ਹੋ ਇਹ ਵੀ : 1 ਦਸੰਬਰ ਤੋਂ ਬਿਜਲੀ ਬਿੱਲ 'ਤੇ ਮਿਲੇਗੀ ਰਾਹਤ, ਯੋਗੀ ਸਰਕਾਰ ਨੇ ਕਰ 'ਤਾ ਇਹ ਵੱਡਾ ਐਲਾਨ
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਸਟੇਸ਼ਨ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਹਾਦਸਾਗ੍ਰਸਤ ਕਾਰ ਨੂੰ ਜ਼ਬਤ ਕਰ ਲਿਆ ਹੈ ਅਤੇ ਡਰਾਈਵਰ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਲੋਕਾਂ ਨੇ ਇਸ ਘਟਨਾ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ ਹੈ। ਪੁਲਸ ਫਿਲਹਾਲ ਘਟਨਾ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ : ਜੰਮੂ-ਕਸ਼ਮੀਰ ਧਮਾਕੇ ਦੀ ਖੌਫਨਾਕ CCTV ਫੁਟੇਜ ਆਈ ਸਾਹਮਣੇ, 300 ਮੀਟਰ ਦੂਰ ਜਾ ਕੇ ਡਿੱਗੇ ਟੁਕੜੇ
Credit : www.jagbani.com