ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਪਨਬੱਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੇਖਦਿਆਂ ਹੜਤਾਲ ਮੁਲਤਵੀ ਕਰ ਦਿੱਤੀ ਹੈ। ਸੋਮਵਾਰ ਨੂੰ ਬੱਸਾਂ ਦੀ ਹੜਤਾਲ ਹੋਣ ’ਤੇ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਨੂੰ ਅੱਗੇ ਕਰ ਦਿੱਤਾ ਗਿਆ ਹੈ।
ਨਾਲ ਹੀ ਪੀ. ਆਰ. ਟੀ. ਸੀ. ਦੇ ਪੁਰਾਣੇ ਤੇ ਨਵੇਂ ਮੁਲਾਜ਼ਮਾਂ ਲਈ 5 ਫ਼ੀਸਦੀ ਤਨਖ਼ਾਹ ’ਚ ਵਾਧੇ ਦਾ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੀ. ਆਰ. ਟੀ. ਸੀ. ਦੇ ਨਵੇਂ ਵਰਕਰਾਂ ਸਮੇਤ ਆਜ਼ਾਦ ਵਾਲੇ 5 ਫ਼ੀਸਦੀ ਲਾਗੂ ਕਰਨ ਦਾ ਪੱਤਰ ਵੀ ਜਾਰੀ ਹੋਣ ’ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 19 ਨਵੰਬਰ ਨੂੰ ਮੀਟਿੰਗ ਬੁਲਾਈ ਗਈ ਹੈ।
ਇਸ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਵਿਚਾਰਨ ਦਾ ਭਰੋਸਾ ਅਧਿਕਾਰੀਆਂ ਵੱਲੋਂ ਦਿੱਤਾ ਗਿਆ ਹੈ। ਯੂਨੀਅਨ ਵਲੋਂ ਅਗਲਾ ਫ਼ੈਸਲਾ ਉਕਤ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com