PRTC ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਨਵੀਂ ਅਪਡੇਟ, ਹੁਣ ਇਸ ਦਿਨ ਦਿੱਤੀ ਗਈ ਹੜਤਾਲ ਦੀ ਚੇਤਾਵਨੀ

PRTC ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਨਵੀਂ ਅਪਡੇਟ, ਹੁਣ ਇਸ ਦਿਨ ਦਿੱਤੀ ਗਈ ਹੜਤਾਲ ਦੀ ਚੇਤਾਵਨੀ

ਜਲੰਧਰ (ਪੁਨੀਤ)–ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਖੁੱਲ੍ਹਣ ਦੇ ਵਿਰੋਧ ਵਿਚ ਪਨਬੱਸ ਅਤੇ ਪੀ. ਆਰ. ਟੀ. ਸੀ. ਬੱਸਾਂ ਦਾ 2 ਘੰਟੇ ਤਕ ਚੱਕਾ ਜਾਮ ਰਿਹਾ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਉਠਾਉਣੀਆਂ ਪਈਆਂ। ਜਿਥੇ ਇਕ ਪਾਸੇ ਪੰਜਾਬ ਭਰ ਵਿਚ ਬੱਸਾਂ ਬੰਦ ਕੀਤੀਆਂ ਗਈਆਂ, ਉਥੇ ਹੀ ਜਲੰਧਰ ਬੱਸ ਅੱਡੇ ਵਿਚ ਵੀ ਅਵਿਵਸਥਾ ਦਾ ਆਲਮ ਦੇਖਣ ਨੂੰ ਮਿਲਿਆ। ਦੁਪਹਿਰ 12 ਵਜੇ ਟੈਂਡਰ ਖੁੱਲ੍ਹਣ ਸਮੇਂ ਯੂਨੀਅਨ ਵੱਲੋਂ ਜਲੰਧਰ ਦੇ ਡਿਪੂ-1 ਅਤੇ ਡਿਪੂ-2 ਤੋਂ ਬੱਸਾਂ ਦੀ ਆਵਾਜਾਈ ਰੋਕ ਦਿੱਤੀ ਗਈ। ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਰੂਟਾਂ ’ਤੇ ਗਈਆਂ ਬੱਸਾਂ ਨੂੰ ਵੀ ਵਾਪਸ ਬੁਲਾਉਣਾ ਸ਼ੁਰੂ ਕਰ ਦਿੱਤਾ ਅਤੇ ਡਿਪੂਆਂ ਵਿਚ ਬੱਸਾਂ ਨੂੰ ਬੰਦ ਕੀਤਾ ਜਾਣ ਲੱਗਾ।

 

Credit : www.jagbani.com

  • TODAY TOP NEWS