ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿਚੋਂ 150 ਅਸਾਮੀਆਂ ਪਹਿਲੇ ਪੜਾਅ ਵਿਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿਚ ਭਰੀਆਂ ਜਾਣਗੀਆਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com