
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫ਼ੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਹੁਣ ਬਿਨੈਕਾਰਾਂ ਵਲੋਂ ਲਾਜ਼ਮੀ ਗਾਰੰਟੀ ਭਰਨ ਤੋਂ ਬਾਅਦ ਇਤਰਾਜ਼ਹੀਣਤਾ ਸਰਟੀਫੀਕੇਟ (ਐੱਨ. ਓ. ਸੀ.) ਤੋਂ ਬਗੈਰ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਤਾਂ ਜੋ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਸੰਜੀਵ ਅਰੋੜਾ ਨੇ ਕਿਹਾ ਕਿ ਪਹਿਲਾਂ ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਸਥਾਨਕ ਅਧਿਕਾਰੀਆਂ ਜਿਵੇਂ ਕਿ ਐੱਮ. ਸੀਜ਼., ਗਮਾਡਾ, ਗਲਾਡਾ, ਜੇ. ਡੀ. ਏ., ਏ. ਡੀ. ਏ., ਪੀ. ਡੀ. ਏ. ਜਾਂ ਬੀ. ਡੀ. ਏ. ਵਲੋਂ ਜਾਰੀ ਐੱਨ. ਓ. ਸੀ., ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨਗੀਆਂ ਜਮ੍ਹਾਂ ਕਰਾਉਣੀਆਂ ਪੈਂਦੀਆਂ ਸਨ। ਵੱਖ-ਵੱਖ ਵਿਭਾਗਾਂ ਤੋਂ ਇਹ ਪ੍ਰਵਾਨਗੀਆਂ ਉਪਲੱਬਧ ਨਾ ਹੋਣ ਜਾਂ ਦੇਰੀ ਹੋਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਇੱਕ ਵਿਹਾਰਕ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅੱਜ ਉਹ ਹੱਲ ਲਾਗੂ ਹੋ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com