ਪੰਜਾਬ ਪੁਲਸ ਨੇ ਘੇਰ ਲਿਆ ਇਹ ਇਲਾਕਾ! ਚੱਕ ਲਏ 11 ਬੰਦੇ

ਪੰਜਾਬ ਪੁਲਸ ਨੇ ਘੇਰ ਲਿਆ ਇਹ ਇਲਾਕਾ! ਚੱਕ ਲਏ 11 ਬੰਦੇ

ਫ਼ਤਹਿਗੜ੍ਹ ਸਾਹਿਬ (ਬਿਪਨ): ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਚ ਸਰਚ ਓਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਐੱਸ. ਐੱਸ. ਪੀ. ਸ਼ੁਭਮ ਅਗਰਵਾਲ ਦੀ ਅਗਵਾਈ ਵਿਚ ਐੱਸ. ਪੀ. ਰਾਕੇਸ਼ ਯਾਦਵ ਅਤੇ ਡੀ. ਐੱਸ. ਪੀ. ਅਮਲੋਹ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਪੁਲਸ ਪਾਰਟੀ ਨੇ ਸਥਾਨਕ ਐੱਸ. ਡੀ. ਮਾਡਲ ਸਕੂਲ ਨੇੜੇ ਪੈਂਦੀ ਢੇਹਾ ਬਸਤੀ ਵਿਖੇ ਸਰਚ ਆਪ੍ਰੇਸ਼ਨ ਚਲਾਇਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 2 IAS ਅਫ਼ਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਇਸ ਦੌਰਾਨ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਮੌਕੇ ਐੱਸ. ਐੱਸ. ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਨਸ਼ੇ ਵਿਰੁੱਧ ਸਰਚ ਓਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ 11 ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲ੍ਹੇ ਭਰ ਵਿਚ ਪਿਛਲੇ ਕੁਝ ਮਹੀਨਿਆਂ ਵਿਚ ਤਕਰੀਬਨ 1200 ਛੋਟੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਜੇਲ੍ਹਾਂ ਵਿਚ ਭੇਜਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਹੁਣ ਤਕ ਕਰੀਬ 800 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।

Credit : www.jagbani.com

  • TODAY TOP NEWS