ਦਿੱਲੀ ਧਮਾਕਾ: ਪਾਕਿ-ਚੀਨ ਸਣੇ 4 ਦੇਸ਼ਾਂ ਤੋਂ ਪੜ੍ਹ ਕੇ ਆਏ ਡਾਕਟਰਾਂ ਦੀ ਜਾਂਚ ਕਰ ਰਹੀਆਂ ਏਜੰਸੀਆਂ

ਦਿੱਲੀ ਧਮਾਕਾ: ਪਾਕਿ-ਚੀਨ ਸਣੇ 4 ਦੇਸ਼ਾਂ ਤੋਂ ਪੜ੍ਹ ਕੇ ਆਏ ਡਾਕਟਰਾਂ ਦੀ ਜਾਂਚ ਕਰ ਰਹੀਆਂ ਏਜੰਸੀਆਂ

ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਹੋਏ ਕਾਰ ਬੰਬ ਧਮਾਕੇ ਤੋਂ ਬਾਅਦ ਕੇਂਦਰੀ ਜਾਂਚ ਏਜੰਸੀਆਂ ਅਜਿਹੇ ਡਾਕਟਰਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ ਜਿਨ੍ਹਾਂ ਨੇ ਪਾਕਿਸਤਾਨ, ਬੰਗਲਾਦੇਸ਼, ਸੰਯੁਕਤ ਅਰਬ ਅਮੀਰਾਤ ਅਤੇ ਚੀਨ ਤੋਂ ਡਿਗਰੀਆਂ ਪ੍ਰਾਪਤ ਕੀਤੀ ਹਨ। ਇਨ੍ਹਾਂ ਏਜੰਸੀਆਂ ਵਿਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.), ਦਿੱਲੀ ਪੁਲਸ ਅਤੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਸ਼ਾਮਲ ਹਨ। ਇਹ ਏਜੰਸੀਆਂ ਇਨ੍ਹਾਂ 4 ਦੇਸ਼ਾਂ ਦੇ ਸੰਸਥਾਨਾਂ ਤੋਂ ਪੜ੍ਹ ਕੇ ਭਾਰਤ ਆਏ ਡਾਕਟਰਾਂ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਗਾਉਣ ਦੀ ਯੋਜਨਾ ਬਣਾ ਰਹੀਆਂ ਹਨ ਕਿ ਕੀ ਉਨ੍ਹਾਂ ਨੂੰ ਕਥਿਤ ‘ਡਾਕਟਰ ਟੇਰਰ ਮਾਡਿਊਲ’ ਬਾਰੇ ਕੋਈ ਜਾਣਕਾਰੀ ਸੀ ਜਾਂ ਉਹ ਇਸਦੇ ਮੈਂਬਰਾਂ ਦੇ ਸੰਪਰਕ ਵਿਚ ਸਨ।

ਏਜੰਸੀਆਂ ਨੇ ਅਜਿਹੇ ਸਾਰੇ ਅਦਾਰਿਆਂ, ਨਰਸਿੰਗ ਹੋਮਾਂ ਅਤੇ ਹਸਪਤਾਲਾਂ ਨੂੰ ਆਪਣੇ ਪੈਰੋਲ ’ਤੇ ਕੰਮ ਕਰਨ ਵਾਲੇ ਡਾਕਟਰਾਂ ਦੇ ਵੇਰਵੇ ਦੇਣ ਦੇ ਨਿਰਦੇਸ਼ ਦਿੱਤੇ ਹਨ, ਖਾਸ ਕਰ ਕੇ ਉਨ੍ਹਾਂ ਡਾਕਟਰਾਂ ਦਾ ਜਿਨ੍ਹਾਂ ਦਾ ਵਿਦਿਅਕ ਪਿਛੋਕੜ ਇਨ੍ਹਾਂ 4 ਦੇਸ਼ਾਂ ਤੋਂ ਹੈ। ਏਜੰਸੀਆਂ ਵੱਲੋਂ ਹਸਪਤਾਲ ਦੇ ਅਧਿਕਾਰੀਆਂ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਕਿਰਪਾ ਕਰ ਕੇ 10 ਨਵੰਬਰ, 2025 ਨੂੰ ਲਾਲ ਕਿਲੇ ਨੇੜੇ ਹੋਏ ਕਾਰ ਬੰਬ ਧਮਾਕੇ ਤੋਂ ਬਾਅਦ ਦੀ ਸਥਿਤੀ ਨੂੰ ਦੇਖਦੇ ਹੋਏ ਆਪਣੇ ਹਸਪਤਾਲ ਵਿਚ ਕੰਮ ਕਰਦੇ ਉਨ੍ਹਾਂ ਡਾਕਟਰਾਂ ਦਾ ਵੇਰਵਾ ਦੇਣ, ਜਿਨ੍ਹਾਂ ਨੇ ਪਾਕਿਸਤਾਨ, ਬੰਗਲਾਦੇਸ਼, ਸੰਯੁਕਤ ਅਰਬ ਅਮੀਰਾਤ ਅਤੇ ਚੀਨ ਤੋਂ ਡਿਗਰੀਆਂ ਪ੍ਰਾਪਤ ਕੀਤੀਆਂ ਹਨ। ਜਾਂਚ ਨਾਲ ਜੁੜੇ ਇਕ ਸੂਤਰ ਨੇ ਕਿਹਾ ਕਿ ਏਜੰਸੀਆਂ ਇਨ੍ਹਾਂ ਚਾਰ ਦੇਸ਼ਾਂ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਸਾਰੇ ਡਾਕਟਰਾਂ ਤੋਂ ਪੁੱਛਗਿੱਛ ਕਰਨਗੀਆਂ।
 

Credit : www.jagbani.com

  • TODAY TOP NEWS