ਪੰਜਾਬ 'ਚ 3 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ! ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਪੰਜਾਬ 'ਚ 3 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ! ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਚੰਡੀਗੜ੍ਹ- ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਨੇ 7 ਤੋਂ 10 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਪ੍ਰਭਾਵ ਜਾਰੀ ਹੈ। ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ ਅਤੇ ਕਈ ਇਲਾਕਿਆਂ ’ਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ।

ਇਹ ਵੀ ਪੜ੍ਹੋ- ਭਾਜਪਾ ਤੇ ਅਕਾਲੀਆਂ ਦੀ ਧੜੇਬੰਦੀ ’ਚ ਵੰਡੀ ਕਾਂਗਰਸ ਦੇ ਲਈ ਖ਼ਤਰੇ ਦੀ ਘੰਟੀ! ਚੋਣਾਂ ਦੇਣਗੀਆਂ ਭਵਿੱਖ ਦੇ ਸੰਕੇਤ

ਮੌਸਮ ਵਿਭਾਗ ਨੇ 7, 9 ਤੇ 10 ਨੂੰ  ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਰਲਟ ਜਾਰੀ ਕੀਤਾ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕੋਈ ਖ਼ਾਸ ਚੇਤਾਵਨੀ ਨਹੀਂ ਹੈ। ਉੱਥੇ ਹੀ  8 ਦਸੰਬਰ ਨੂੰ ਮੌਸਮ ਨੂੰ ਲੈ ਕੇ ਕੋਈ ਚਿਤਾਵਨੀ ਹੈ। ਹਾਲਾਂਕਿ ਤਾਪਮਾਨ 'ਚ ਗਿਰਾਵਟ ਜਾਰੀ ਰਹੇਗੀ। ਪੰਜਾਬ 'ਚ ਅਗਲੇ ਦਿਨਾਂ ਤੱਕ ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ ਹੈ ਅਤੇ ਮੌਸਮੀ ਹਾਲਾਤ 'ਚ ਤੇਜ਼ੀ ਨਾਲ ਬਦਲਾਅ ਵੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ

ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 0.6 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ।  ਸੂਬੇ 'ਚ ਤਾਪਮਾਨ ਜਿਥੇ 20-22 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ, ਉਥੇ ਹੀ ਰਾਤ ਦਾ ਪਾਰਾ 6-7 ਡਿਗਰੀ ਤਕ ਲੁੜਕਣ ਦੀ ਸੰਭਾਵਨਾ ਹੈ। ਰਾਤ ਅਤੇ ਸਵੇਰੇ ਦੀ ਠੰਡਕ ਆਮ ਦਿਨਾਂ ਦੀ ਤੁਲਨਾ ਵਿਚ ਹੋਰ ਤੇਜ਼ ਮਹਿਸੂਸ ਹੋਵੇਗੀ।

ਇਹ ਵੀ ਪੜ੍ਹੋ- PUNJAB: ਕਹਿਰ ਓ ਰੱਬਾ, ਪਿਓ ਦੇ ਜ਼ਰਾ ਵੀ ਨਹੀਂ ਕੰਬੇ ਹੱਥ, ਇਕਲੌਤੇ ਪੁੱਤ ਨੂੰ ਦਿੱਤੀ ਬੇਰਹਿਮ ਮੌਤ

Credit : www.jagbani.com

  • TODAY TOP NEWS