ਲੁਧਿਆਣਾ ਮੈਰਿਜ ਪੈਲੇਸ ਗੈਂਗਵਾਰ 'ਚ ਮਾਰੇ ਗਏ ਨੌਜਵਾਨ ਘਰ ਪਹੁੰਚੇ ਰਾਜਾ ਵੜਿੰਗ

ਲੁਧਿਆਣਾ ਮੈਰਿਜ ਪੈਲੇਸ ਗੈਂਗਵਾਰ 'ਚ ਮਾਰੇ ਗਏ ਨੌਜਵਾਨ ਘਰ ਪਹੁੰਚੇ ਰਾਜਾ ਵੜਿੰਗ

ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਦੇ ਮੈਰਿਜ ਪੈਲੇਸ 'ਚ ਹੋਈ ਗੈਂਗਵਾਰ ਦੌਰਾਨ ਮਾਰੇ ਗਏ ਨੌਜਵਾਨ ਦੇ ਘਰ ਪਹੁੰਚੇ ਤੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ 'ਤੇ ਤਿੱਖਾ ਹਮਲਾ ਬੋਲਿਆ। 

ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਵਰਗੇ ਸ਼ਹਿਰ ਵਿਚ ਦਿਨ-ਦਿਹਾੜੇ ਵਿਆਹ ਵਿਚ ਲੋਕਾਂ ਦੇ ਸਾਹਮਣੇ ਇੰਨੀ ਵੱਡੀ ਵਾਰਦਾਤ ਹੋਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੁਲਸ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ। ਪੁਲਸ ਨੂੰ ਕਿਸੇ 'ਤੇ ਕੋਈ ਰਹਿਮ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਅਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ। ਪੁਲਸ ਪ੍ਰਸ਼ਾਸਨ ਉਦੋਂ ਤਕ ਪਰਿਵਾਰ ਦੇ ਮਗਰ ਪਿਆ ਰਹਿੰਦਾ ਹੈ ਕਿ ਕਿਸੇ ਤਰੀਕੇ ਉਹ ਪੋਸਟਮਾਰਟਮ ਤੇ ਅੰਤਿਮ ਸਸਕਾਰ ਕਰਨ ਲਈ ਮੰਨ ਜਾਣ। ਜਿਉਂ ਹੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਤੇ ਸਸਕਾਰ ਹੋ ਜਾਂਦਾ ਹੈ ਤਾਂ ਪੁਲਸ ਪ੍ਰਸ਼ਾਸਨ ਮੁੜ ਤੋਂ ਕੁੰਭਕਰਨੀ ਨੀਂਦ ਸੋ ਜਾਂਦਾ ਹੈ ਤੇ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਵਿਚ ਰਹਿ ਜਾਂਦੇ ਹਨ। ਉਨ੍ਹਾਂ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੁਆਇਆ ਜਾਵੇ। 

Credit : www.jagbani.com

  • TODAY TOP NEWS