ਜਲਾਲਾਬਾਦ- ਫ਼ਾਜ਼ਿਲਕਾ ਫਿਰੋਜ਼ਪੁਰ ਰੋਡ ’ਤੇ ਸਥਿਤ ਪਿੰਡ ਨੱਥੂ ਚਿਸਤੀ ਮੋੜ ਦੇ ਕੋਲ ਇੱਕ ਰਿਟਜ ਕਾਰ ਤੇ ਟਰਾਲੇ ਦਰਮਿਆਨ ਹੋਈ ਭਿਆਨਕ ਟੱਕਰ ਦਰਮਿਆਨ ਕਾਰ 'ਚ ਸਵਾਰ ਪਤੀ ਪਤਨੀ ਦੀ ਦਰਦਨਾਕ ਮੌਤ ਹੋ ਗਈ ਅਤੇ ਤਿੰਨ ਹੋਰ ਜਣੇ ਗੰਭੀਰ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇੱਕ ਪਿੰਡ ਚੱਕ ਬਲੋਚਾ ਮਾਹਲਮ ਹਾਲ ਅਬਾਦ ਜਲਾਲਾਬਾਦ ਦਾ ਬਲਵਿੰਦਰ ਸਿੰਘ ਪੁੱਤਰ ਹੰਸ ਰਾਜ ਆਪਣੀ ਪਤਨੀ ਮਨਜੀਤ ਕੌਰ ਨਾਲ ਫਿਰੋਜ਼ਪੁਰ ਤੋਂ ਵਿਆਹ ਸਮਾਗਮ ਤੋਂ ਵਾਪਸ ਆਪਣੇ ਪਿੰਡ ਆ ਰਿਹਾ ਸੀ ਤਾਂ ਜਦੋਂ ਉਹ ਫਾਜ਼ਿਲਕਾ ਫਿਰੋਜ਼ਪੁਰ ਰੋਡ ਪਿੰਡ ਨੱਥੂ ਚਿਸਤੀ ਮੋੜ ਦੇ ਕੋਲ ਬਣੇ ਚਸਕਾ ਫੂਡ ਰੈਸਟੋਰੈਂਟ ਦੇ ਕੋਲ ਪੁੱਜੇ ਤਾਂ ਕਾਰ ਦੀ ਟੱਕਰ ਸਾਹਮਣੇ ਤੋਂ ਆ ਰਹੇ ਇੱਕ ਟਰਾਲੇ ਨਾਲ ਹੋ ਗਈ ਅਤੇ ਇਸ ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ। ਜਖ਼ਮੀਆਂ ’ਚ ਸ਼ਾਮਲ ਮ੍ਰਿਤਕ ਦੀ ਮਾਤਾ ਵਿਨਾਸ਼ ਰਾਣੀ, ਮ੍ਰਿਤਕ ਦਾ ਬੇਟਾ ਅਰਸ਼ ਅਤੇ ਬੇਟੀ ਮੰਨਤ ਦੀ ਹਾਲਤ ਗੰਭੀਰ ਜ਼ਖਮੀ ਹੋ ਗਏ। ਇਸ ਮੌਕੇ ਕੁਝ ਹੀ ਦੂਰੀ ’ਤੇ ਸਥਿਤ ਖਾਣਾ ਅਮੀਰ ਖਾਸ ਦੀ ਪੁਲਸ ਵੀ ਸਮਾਂ ਰਹਿੰਦੇ ਘਟਨਾਂ ਸਥਾਨ ’ਤੇ ਪੁੱਜੀ ਅਤੇ ਸੜਕ ਸੁਰੱਖਿਆ ਫੋਰਸ ਦੇ ਵੱਲੋਂ ਜ਼ਖਮੀਆਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਥਾਣਾ ਅਮੀਰ ਖਾਸ ਦੇ ਐੱਸ.ਓ. ਅਨੁਸਾਰ ਕਾਰ ਵਿੱਚ ਪੰਜ ਲੋਕ ਸਵਾਰ ਸਨ ਅਤੇ ਜ਼ਿਨ੍ਹਾਂ ’ਚ ਪਤੀ ਪਤਨੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਬਾਕੀ ਜ਼ਖਮੀ ਲੋਕਾਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਜਿਸ ਤੋਂ ਬਾਅਦ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੇ ਵੱਲੋਂ ਟ੍ਰੈਫ਼ਿਕ ਨੂੰ ਸੰਚਾਰ ਢੰਗ ਨਾਲ ਚਾਲੂ ਕੀਤਾ ਗਿਆ।
Credit : www.jagbani.com