ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਐੱਸਜੀਪੀਸੀ ਦੇ ਅਹੁਦੇਦਾਰਾਂ ਉੱਤੇ ਕੀਤੀ ਗਈ ਹੈ। ਇਸ ਦੌਰਾਨ ਐੱਸਜੀਪੀਸੀ ਦੇ ਤਤਕਾਲੀ ਸਕੱਤਰ ਡਾ. ਰੂਪ ਸਿੰਘ ਸਣੇ ਉਨ੍ਹਾਂ ਦੇ ਸਾਥੀ ਅਹੁਦੇਦਾਰਾਂ ਉੱਤੇ ਐੱਫਆਈਆਰ ਦਰਜ ਹੋਈ ਹੈ। ਇਹ ਕਾਰਵਾਈ ਬੇਅਦਬੀ ਦੀ ਧਾਰਾ 295ਏ ਤਹਿਤ ਕੀਤੀ ਗਈ ਹੈ।
ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਸਿੱਖ ਸਦਭਾਵਨਾ ਦਲ ਵੱਲੋਂ ਦਿੱਤੇ ਜਾ ਰਹੇ ਧਰਨੇ 'ਚ ਪਹੁੰਚ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗ ਪੱਤਰ ਪ੍ਰਾਪਤ ਕਰਦਿਆ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਸਬੰਧੀ ਐੱਫਆਈਆਰ ਦਰਜ ਕਰਨ ਦੇ ਨਿਦੇਸ਼ ਦਿੱਤੇ, ਜਿਸ ਤੋਂ ਬਾਅਦ ਪੁਲਸ ਥਾਣਾ ਸੀ ਡਵੀਜ਼ਨ ਵਿਖੇ ਐੱਫਆਈਆਰ ਦਰਜ ਕੀਤੀ ਗਈ। ਇਸ ਮਾਮਲੇ ਵਿਚ ਵਿਰਾਸਤੀ ਮਾਰਗ ‘ਤੇ ਐਤਵਾਰ ਨੂੰ ਦਿੱਤੇ ਜਾ ਧਰਨੇ ਵਿਚ ਸੱਦੀ ਮਹਾ ਪੰਚਾਇਤ ਵਿਚ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਈਮਾਨ ਸਿੰਘ ਮਾਨ, ਬਾਬਾ ਸਰਬਜੋਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਸ਼ਾਮਲ ਹੋਈਆਂ। ਅਖੀਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗ ਪੱਤਰ ਪ੍ਰਾਪਤ ਕਰਦਿਆ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਸਬੰਧੀ ਐੱਫਆਈਆਰ ਦਰਜ ਕਰਨ ਦੇ ਜੋ ਨਿਦੇਸ਼ ਦਿੱਤੇ ਸਨ, ਉਸ ‘ਤੇ ਕਾਰਵਾਈ ਕਰਦਿਆ ਪੁਲਸ ਥਾਣਾ ਸੀ ਡਵੀਜ਼ਨ ਵਿਖੇ ਧਾਰਾ 295, 295 ਏ, 409, 465 ਤੇ 120 ਬੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।
Credit : www.jagbani.com