
ਲੁਧਿਆਣਾ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਪੜ੍ਹ ਰਹੇ ਛੋਟੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਨੇ ਪ੍ਰੀ-ਪ੍ਰਾਇਮਰੀ ਬੱਚਿਆਂ (ਨਰਸਰੀ, ਐੱਲ. ਕੇ. ਜੀ. ਅਤੇ ਯੂ. ਕੇ. ਜੀ.) ਦੇ ਦੂਜੇ ਮੁਲਾਂਕਣ ਲਈ ਸ਼ਡਿਊਲ ਜਾਰੀ ਕੀਤਾ ਹੈ। ਵਿਭਾਗ ਨੇ ਸਪੱਸ਼ਟ ਤੌਰ ’ਤੇ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਛੋਟੇ ਬੱਚਿਆਂ ਲਈ ਕੋਈ ਲਿਖ਼ਤੀ ਪ੍ਰੀਖਿਆ ਨਹੀਂ ਹੋਵੇਗੀ, ਸਗੋਂ ਉਨ੍ਹਾਂ ਨੂੰ ਖੇਡ ਦੀਆਂ ਗਤੀਵਿਧੀਆਂ ਰਾਹੀਂ ਦੇਖਿਆ ਜਾਵੇਗਾ। ਐੱਸ. ਸੀ. ਈ. ਆਰ. ਟੀ. ਵਲੋਂ ਜਾਰੀ ਪੱਤਰ ਦੇ ਅਨੁਸਾਰ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਲਈ ਤਿਆਰ ਕਰਨ ਦੇ ਉਦੇਸ਼ ਨਾਲ ਇਨ੍ਹਾਂ ਕਲਾਸਾਂ ਦਾ ਮੁਲਾਂਕਣ ਬਹੁਤ ਹੀ ਮਨੋਵਿਗਿਆਨਕ ਪਹੁੰਚ ਦੀ ਵਰਤੋਂ ਕਰ ਕੇ ਕੀਤਾ ਜਾਵੇਗਾ। ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬੱਚਿਆਂ ਨੂੰ ਖੇਡ ਦੀਆਂ ਗਤੀਵਿਧੀਆਂ ’ਚ ਸ਼ਾਮਲ ਕਰਨ ਅਤੇ ਪ੍ਰਕਿਰਿਆ ਦੌਰਾਨ ਉਨ੍ਹਾਂ ਦਾ ਨਿਰੀਖਣ ਕਰਨ। ਮੁਲਾਂਕਣ ਦੇ 5 ਮੁੱਖ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਸਰੀਰਕ ਵਿਕਾਸ, ਬੌਧਿਕ ਵਿਕਾਸ, ਸਮਾਜਿਕ ਅਤੇ ਭਾਵਨਾਤਮਕ ਵਿਕਾਸ, ਭਾਸ਼ਾਈ ਵਿਕਾਸ (ਪੰਜਾਬੀ) ਅਤੇ ਅੰਗਰੇਜ਼ੀ ਭਾਸ਼ਾ ਵਿਕਾਸ। ਇਨ੍ਹਾਂ ’ਚੋਂ ਹਰੇਕ ਖੇਤਰ ਵਿਚ ਬੱਚਿਆਂ ਦੇ ਹੁਨਰ ਦਾ ਮੁਲਾਂਕਣ 3 ਪੱਧਰਾਂ ’ਤੇ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com