ਚੰਡੀਗੜ੍ਹ : ਪੰਜਾਬ ਦੀਆਂ ਸੜਕਾਂ 'ਤੇ ਪੰਜਾਬੀਆਂ ਦੀ ਜਾਨ ਨੂੰ ਵੱਡਾ ਖ਼ਤਰਾ ਹੈ ਕਿਉਂਕਿ ਹਰ ਸਾਲ ਸੜਕਾਂ 'ਤੇ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ, ਜਿਸ ਦੇ ਕਈ ਕਾਰਨ ਸਾਹਮਣੇ ਆਏ ਹਨ। ਇਸ ਗੱਲ ਦਾ ਖ਼ੁਲਾਸਾ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਵਲੋਂ ਰਾਜ ਸਭਾ 'ਚ ਪੇਸ਼ ਕੀਤੀ ਗਈ ਰਿਪੋਰਟ 'ਚ ਕੀਤਾ ਗਿਆ ਹੈ। ਇਸ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਸੂਬੇ 'ਚ ਹਰ 2 ਘੰਟੇ 'ਚ ਇਕ ਵਿਅਕਤੀ ਸੜਕ ਹਾਦਸੇ ਦੌਰਾਨ ਆਪਣੀ ਜਾਨ ਗੁਆ ਰਿਹਾ ਹੈ।
ਤੇਜ਼ ਰਫ਼ਤਾਰ ਕਾਰਨ ਰੋਜ਼ਾਨਾ 8 ਲੋਕਾਂ ਦੀ ਜਾਨ ਜਾ ਰਹੀ ਹੈ। ਪਿਛਲੇ 5 ਸਾਲਾਂ ਦੌਰਾਨ ਸੜਕ ਹਾਦਸਿਆਂ 'ਚ ਮੌਤਾਂ ਦੀ ਮੌਤ ਦਰ 22 ਫ਼ੀਸਦੀ ਵਧੀ ਹੈ। ਜਿੱਥੇ 2020 'ਚ 3,898 ਲੋਕਾਂ ਦੀ ਮੌਤ ਦਰਜ ਹੋਈ ਸੀ, ਉੱਥੇ ਹੀ 2024 'ਚ ਇਹ ਗਿਣਤੀ ਵੱਧ ਕੇ 4,759 ਤੱਕ ਪਹੁੰਚ ਗਈ। ਮਾਹਰਾਂ ਦਾ ਕਹਿਣਾ ਹੈ ਕਿ ਵਾਹਨ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਅਣਦੇਖੀ, ਤੇਜ਼ ਰਫ਼ਤਾਰ, ਓਵਰਲੋਡਿੰਗ ਇਸ ਦੇ ਮੁੱਖ ਕਾਰਨ ਹਨ।
ਹੈਲਮੈੱਟ ਅਤੇ ਸੀਟ ਬੈਲਟ ਨਾ ਪਾਉਣ ਕਾਰਨ ਵੀ ਮੌਤਾਂ ਦੇ ਵੱਡੀ ਗਿਣਤੀ 'ਚ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਨੂੰ ਲੈ ਕੇ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਸਖ਼ਤ ਚਲਾਨ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਬਹੁਤ ਸਾਰੀਆਂ ਚੁਣੌਤੀਆਂ ਬਰਕਰਾਰ ਹਨ। ਇਹ ਵੀ ਦੱਸਣਯੋਗ ਹੈ ਕਿ ਜਦੋਂ ਤੱਕ ਲੋਕ ਇਨ੍ਹਾਂ ਮਾਮਲਿਆਂ ਸਬੰਧੀ ਗੰਭੀਰਤਾ ਨਹੀਂ ਅਪਣਾਉਂਦੇ, ਉਦੋਂ ਤੱਕ ਸੜਕਾਂ 'ਤੇ ਮੌਤ ਦਾ ਇਹ ਸਿਲਸਿਲਾ ਰੁਕਣਾ ਬੇਹੱਦ ਮੁਸ਼ਕਲ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com