ਇੰਦਰਪ੍ਰੀਤ ਪੈਰੀ ਕਤਲ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ, ਗੋਲੀਆਂ ਮਾਰ ਕੇ ਕੀਤਾ ਸੀ ਕਤਲ

ਇੰਦਰਪ੍ਰੀਤ ਪੈਰੀ ਕਤਲ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ, ਗੋਲੀਆਂ ਮਾਰ ਕੇ ਕੀਤਾ ਸੀ ਕਤਲ

ਚੰਡੀਗੜ੍ਹ/ਖਰੜ : ਇੱਥੇ ਇੰਦਰਪ੍ਰੀਤ ਸਿੰਘ ਪੈਰੀ ਕਤਲ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਪੁਲਸ ਨੇ ਪਹਿਲੀ ਗ੍ਰਿਫ਼ਤਾਰੀ ਕਰ ਲਈ ਹੈ। ਜ਼ਿਲ੍ਹਾ ਕ੍ਰਾਈਮ ਸੈੱਲ (ਡੀ. ਸੀ. ਸੀ.) ਦੀ ਟੀਮ ਨੇ ਪੰਜਾਬ ਦੇ ਖਰੜ ਵਾਸੀ ਰਾਹੁਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਰਾਹੁਲ ਉਹ ਹੀ ਵਿਅਕਤੀ ਸੀ, ਜਿਸ ਨੇ ਕਤਲ 'ਚ ਸ਼ਾਮਲ ਸ਼ੂਟਰਾਂ ਨੂੰ ਕਰੇਟਾ ਕਾਰ ਮੁਹੱਈਆ ਕਰਵਾਈ ਸੀ, ਜਿਸ ਦਾ ਇਸਤੇਮਾਲ ਵਾਰਦਾਤ ਨੂੰ ਅੰਜਾਮ ਦੇਣ ਦੌਰਾਨ ਕੀਤਾ ਗਿਆ।

ਸੂਤਰਾਂ ਦੇ ਮੁਤਾਬਕ ਪੁਲਸ ਨੇ ਤਕਨੀਕੀ ਸਰਵਿਲਾਂਸ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਰਾਹੁਲ ਦੀ ਲੋਕੇਸ਼ਨ ਟਰੇਸ ਕੀਤੀ ਅਤੇ ਉਸ ਨੂੰ ਖਰੜ ਤੋਂ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਪੁਲਸ ਨੇ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਕਾਰ ਦੇ ਪਿੱਛੇ ਉਸ ਦੀ ਕੀ ਭੂਮਿਕਾ ਸੀ, ਕੀ ਉਹ ਪੂਰੀ ਸਾਜ਼ਿਸ਼ ਦਾ ਹਿੱਸਾ ਸੀ ਜਾਂ ਸਿਰਫ ਵਾਹਨ ਮੁਹੱਈਆ ਕਰਾਉਣ ਤੱਕ ਹੀ ਉਸ ਦੀ ਭੂਮਿਕਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

Credit : www.jagbani.com

  • TODAY TOP NEWS