ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਤਨੀ ਡਾ. ਨਵਜੋਤ ਕੌਰ 'ਤੇ ਹਾਈਕਮਾਨ ਵਲੋਂ ਕਾਰਵਾਈ ਕਰਨ ਤੋਂ ਪਹਿਲਾਂ ਆਪਣਾ ਪੱਖ ਰੱਖਣਾ ਚਾਹੁੰਦੇ ਹਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਤੋਂ ਮਿਲਣ ਦਾ ਸਮਾਂ ਮੰਗਿਆ ਸੀ। ਹੁਣ ਨਵਜੋਤ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮਿਲ ਗਿਆ ਹੈ। ਨਵਜੋਤ ਸਿੱਧੂ 19 ਦਸੰਬਰ ਨੂੰ ਪ੍ਰਿਅੰਕਾ ਗਾਂਧੀ ਨੂੰ ਮਿਲ ਕੇ ਪਤਨੀ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਆਪਣਾ ਮਜ਼ਬੂਤੀ ਨਾਲ ਪੱਖ ਰੱਖਣਗੇ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਬੁੱਧਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ ਅਤੇ ਪਾਰਟੀ ਦੇ ਚੋਟੀ ਦੇ ਆਗੂਆਂ ਨਾਲ ਮਿਲਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਸੰਸਦ ਸੈਸ਼ਨ ਚੱਲਣ ਕਾਰਨ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ।
ਦੂਜੇ ਪਾਸੇ ਸਿੱਧੂ ਦੀ ਸਰਗਰਮੀ ਨੂੰ ਦੇਖਦੇ ਹੋਏ ਰਾਜਾ ਵੜਿੰਗ ਦੇ ਖੇਮਾ ਵੀ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ 'ਚ ਪੰਜਾਬ ਦੇ ਹਾਲਾਤ 'ਤੇ ਮੰਥਨ ਲਈ ਅਹਿਮ ਮੀਟਿੰਗ ਚੱਲ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com