ਬਰਨਾਲਾ 'ਚ ਅਮਨ-ਅਮਾਨ ਨਾਲ ਚੱਲ ਰਿਹਾ ਚੋਣਾਂ ਦਾ ਕੰਮ

ਬਰਨਾਲਾ 'ਚ ਅਮਨ-ਅਮਾਨ ਨਾਲ ਚੱਲ ਰਿਹਾ ਚੋਣਾਂ ਦਾ ਕੰਮ

ਬਰਨਾਲਾ: ਅੱਜ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹੋ ਰਹੀਆਂ ਹਨ, ਜਿੰਨ੍ਹਾਂ ਦਾ ਨਤੀਜਾ 17 ਦਸੰਬਰ ਨੂੰ ਐਲਾਨਿਆ ਜਾਵੇਗਾ। ਇਸ ਤਹਿਤ ਬਰਨਾਲਾ ਵਿਚ ਵੀ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸ਼ਾਮ 4 ਵਜੇ ਤਕ ਚੱਲੇਗਾ। 

ਬਰਨਾਲਾ ਜ਼ਿਲ੍ਹੇ ਦੇ ਅਧੀਨ ਆਉਂਦੇ ਤਿੰਨ ਬਲਾਕਾਂ ਮਹਿਲ ਕਲਾਂ, ਬਰਨਾਲਾ ਅਤੇ ਸ਼ਹਿਣਾ ਦੇ 10 ਜ਼ਿਲ੍ਹਾ ਪ੍ਰੀਸ਼ਦ ਤੇ 65 ਬਲਾਕ ਸੰਮਤੀ ਲਈ ਵੋਟਾਂ ਪੈ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਜਾਰੀ ਹੈ। 

ਜ਼ਿਲ੍ਹਾ ਬਰਨਾਲਾ ਵਿਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਸਵੇਰ 10 ਵਜੇ ਤੱਕ ਵੋਟਿੰਗ ਪ੍ਰਤੀਸ਼ਤ ਹੇਠ ਅਨੁਸਾਰ ਹੈ - 

ਬਰਨਾਲਾ - 8.30%

ਮਹਿਲ ਕਲਾਂ - 6.68%

ਸਹਿਣਾ - 5.85%

Credit : www.jagbani.com

  • TODAY TOP NEWS