ਪੰਜਾਬ 'ਚ ਫੜਿਆ ਗਿਆ ਵੋਟਾਂ 'ਚ ਵੰਡਣ ਲਈ ਆਈ ਸ਼ਰਾਬ ਦਾ ਟਰੱਕ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ

ਪੰਜਾਬ 'ਚ ਫੜਿਆ ਗਿਆ ਵੋਟਾਂ 'ਚ ਵੰਡਣ ਲਈ ਆਈ ਸ਼ਰਾਬ ਦਾ ਟਰੱਕ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ

ਫਿਲੌਰ- ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਸਥਾਨਕ ਪੁਲਸ ਅਤੇ ਸੀ. ਆਈ. ਏ. ਸਟਾਫ ਜਲੰਧਰ ਦਿਹਾਤੀ ਦੀ ਟੀਮ ਨੇ ਸਾਂਝਾ ਆਪ੍ਰੇਸ਼ਨ ਚਲਾਇਆ, ਜਿਸ ਤਹਿਤ ਇਕ ਟਰੱਕ ’ਚੋਂ ਵੱਖ-ਵੱਖ ਬ੍ਰਾਂਡਾਂ ਦੀਆਂ 683 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਅਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ।

ਡੀ. ਐੱਸ. ਪੀ. ਸਬ ਡਵੀਜ਼ਨ ਫਿਲੌਰ ਭਰਤ ਮਸੀਹ ਨੇ ਦੱਸਿਆ ਕਿ ਐੱਸ. ਐੱਸ. ਪੀ. ਜਲੰਧਰ ਦਿਹਾਤੀ ਦੇ ਨਿਰਦੇਸ਼ਾਂ ’ਤੇ ਥਾਣਾ ਮੁਖੀ ਫਿਲੌਰ ਦੇ ਇੰਸਪੈਕਟਰ ਅਮਨ ਸੈਣੀ ਅਤੇ ਸੀ. ਆਈ. ਏ. ਸਟਾਫ ਜਲੰਧਰ ਦਿਹਾਤੀ ਦੀ ਟੀਮ ਨੇ ਸਾਂਝੇ ਆਪ੍ਰੇਸ਼ਨ ਤਹਿਤ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਓਲਡ ਬੱਸ ਸਟੈਂਡ ਫਿਲੌਰ ਕੋਲ ਇਕ ਟਰੱਕ ਨੰਬਰ ਆਰ. ਜੇ. 14 ਜੀ. ਜੇ. 3562 (ਆਟਾ ਬੰਦ ਬਾਡੀ) ਨੂੰ ਚੈਕਿੰਗ ਲਈ ਰੋਕਿਆ ਤਾਂ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਗੈਰ ਕਾਨੂੰਨੀ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੌਕੇ ਤੋਂ ਟਰੱਕ ਡਰਾਈਵਰ ਮਨੋਜ ਛਾਜੂ ਰਾਮ ਰਾਜਪੂਤ ਨਿਵਾਸੀ ਪਿੰਡ ਸਹਿਜਗੰਜ ਨਵੀ ਨਗਰੀ ਪੁਰਸ਼ਰਾਮ ਦੇ ਭੱਠੇ ਦੇ ਕੋਲ ਥਾਣਾ ਸਹਿਜਗੰਜ ਜ਼ਿਲਾ ਵਡੋਦਰਾ (ਗੁਜਰਾਤ) ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਨੇ ਦੱਸਿਆ ਕਿ ਫਿਲੌਰ ਪੁਲਸ ਥਾਣੇ ਨੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਡੀ. ਐੱਸ. ਪੀ. ਭਰਤ ਮਸੀਹ ਨੇ ਦੱਸਿਆ ਕਿ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਸ਼ਰਾਬ ਫਿਲੌਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਪੁਲਸ ਰਿਮਾਂਡ ’ਤੇ ਲੈ ਲਿਆ ਗਿਆ ਹੈ ਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜੇ ਦੂਜੇ ਲੋਕਾਂ ਸਬੰਧੀ ਜਾਣਕਾਰੀ ਮਿਲ ਸਕੇ।

Credit : www.jagbani.com

  • TODAY TOP NEWS