ਬਟਾਲਾ 'ਚ ਵੋਟਿੰਗ ਦੌਰਾਨ ਦੋ ਧਿਰਾਂ 'ਚ ਤਕਰਾਰ, ਮੌਕੇ 'ਤੇ ਪੁਲਸ ਨੇ ਸੰਭਾਲਿਆ ਮਾਹੌਲ

ਬਟਾਲਾ 'ਚ ਵੋਟਿੰਗ ਦੌਰਾਨ ਦੋ ਧਿਰਾਂ 'ਚ ਤਕਰਾਰ, ਮੌਕੇ 'ਤੇ ਪੁਲਸ ਨੇ ਸੰਭਾਲਿਆ ਮਾਹੌਲ

ਬਟਾਲਾ (ਗੁਰਪ੍ਰੀਤ)- ਬਟਾਲਾ ਹਲਕੇ ਦੇ ਪਿੰਡ ਬੋਦੇ ਦੇ ਖੂਹੀ 'ਚ ਚੱਲ ਰਹੀ ਵੋਟਿੰਗ ਪ੍ਰਕਿਰਿਆ ਦੌਰਾਨ ਪੋਲਿੰਗ ਬੂਥ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਵਿਚਕਾਰ ਤਲਖ਼ੀ ਹੋ ਗਈ। ਹਾਲਾਂਕਿ ਕਿਸੇ ਵੀ ਤਰ੍ਹਾਂ ਦੀ ਤਕਰਾਰ ਜਾਂ ਝਗੜਾ ਹੋਣ ਤੋਂ ਪਹਿਲਾਂ ਹੀ ਪੁਲਸ ਵੱਲੋਂ ਦੋਵਾਂ ਧਿਰਾਂ ਨੂੰ ਸਮਝਾ ਕੇ ਸ਼ਾਂਤ ਕਰਵਾ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 14 ਤੇ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ

ਸੂਚਨਾ ਮਿਲਣ ’ਤੇ ਡੀਐੱਸਪੀ ਬਟਾਲਾ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੀ ਮੌਜੂਦਗੀ ਨਾਲ ਮਾਹੌਲ ਪੂਰੀ ਤਰ੍ਹਾਂ ਕਾਬੂ ਵਿੱਚ ਰਿਹਾ। ਇਸ ਦੌਰਾਨ ਵੋਟਿੰਗ ਦੀ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਜਾਰੀ ਰਹੀ।

 

 

Credit : www.jagbani.com

  • TODAY TOP NEWS