ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ਦੇ 891 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਮਾਹੌਲ 'ਚ ਜਾਰੀ ਹੈ ਅਤੇ ਲੋਕ ਆਪਣੀਆਂ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋਈ ਅਤੇ ਸੰਘਣੀ ਧੁੰਦ ਦੇ ਬਾਵਜੂਦ ਲੋਕ ਆਪਣੀ ਵੋਟ ਪਾਉਣ ਲਈ ਘਰਾਂ ਤੋਂ ਬਾਹਰ ਆ ਰਹੇ ਹਨ। ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਚੋਣਾਂ ਲਈ ਫਿਰੋਜ਼ਪੁਰ ਜ਼ਿਲ੍ਹੇ 'ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਖ਼ਬਰ ਲਿਖੇ ਜਾਣ ਤੱਕ ਫਿਰੋਜ਼ਪੁਰ 'ਚ ਵੋਟਿੰਗ ਸ਼ਾਂਤੀਪੂਰਵਕ ਚੱਲ ਰਹੀ ਹੈ। ਸਾਰੇ ਪੋਲਿੰਗ ਬੂਥਾਂ 'ਤੇ ਪੁਲਸ ਤਾਇਨਾਤ ਹੈ। ਔਰਤਾਂ, ਮਰਦ, ਬਜ਼ੁਰਗ ਅਤੇ ਨੌਜਵਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਧੁੰਦ ਦੇ ਬਾਵਜੂਦ ਲੋਕ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਹਨ।
ਹਰ ਪਾਰਟੀ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਜ਼ਿਲ੍ਹੇ ਭਰ 'ਚ ਕਾਨੂੰਨ-ਵਿਵਸਥਾ ਬਣੀ ਹੋਈ ਹੈ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੋਟਰਾਂ ਦੀ ਸਹੂਲਤ, ਵੋਟ ਨੰਬਰ ਅਤੇ ਬੂਥਾਂ ਆਦਿ ਬਾਰੇ ਜਾਣਕਾਰੀ ਦੇਣ ਲਈ ਪੋਲਿੰਗ ਬੂਥਾਂ ਦੇ ਬਾਹਰ ਆਪਣੇ ਸਮਰਥਕਾਂ ਨੂੰ ਤਾਇਨਾਤ ਕੀਤਾ ਹੋਇਆ ਹੈ।
ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ
ਦੁਪਹਿਰ 2 ਵਜੇ ਤੱਕ ਜ਼ਿਲ੍ਹੇ 'ਚ 37.6 ਫ਼ੀਸਦੀ ਵੋਟਿੰਗ ਹੋਈ
ਫਿਰੋਜ਼ਪੁਰ ਜ਼ਿਲ੍ਹੇ 'ਚ ਸਵੇਰੇ 11 ਵਜੇ ਤੱਕ 5.2 ਫ਼ੀਸਦੀ ਪਈਆਂ ਵੋਟਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com