ਅੰਮ੍ਰਿਤਸਰ(ਵੈੱਬ ਡੈਸਕ, ਨੀਰਜ)- ਅੰਮ੍ਰਿਤਸਰ ਦੇ ਦਿਹਾਤੀ ਖੇਤਰ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਲਈ ਵੋਟਿੰਗ ਅਮਨ-ਸ਼ਾਂਤੀ ਦੇ ਮਾਹੌਲ ਵਿੱਚ ਹੋਈ। ਵੋਟਿੰਗ ਪ੍ਰਕਿਰਿਆ ਨੌਜਵਾਨਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਬਜ਼ੁਰਗ ਅਤੇ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਆਪਣੀ ਲੋਕਤੰਤਰਕ ਜ਼ਿੰਮੇਵਾਰੀ ਨਿਭਾਈ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਪੁਲਸ ਬਲ ਦੀ ਮੌਜੂਦਗੀ ਨਾਲ ਵੋਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਦੀ ਰਹੀ। ਕੁਲ ਮਿਲਾ ਕੇ ਜ਼ਿਲ੍ਹੇ 'ਚ 4 ਵਜੇ ਤੱਕ 35.4 ਫੀਸਦੀ ਪੋਲਿੰਗ ਹੋਈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਖਾਸਾ 'ਚ ਪੰਚਾਇਤ ਸੰਮਤੀ ਚੋਣ ਰੱਦ ਕਰ ਦਿੱਤੀ ਗਈ ਹੈ। ਦਰਅਸਲ ਪਿੰਡ ਖਾਸਾ 'ਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਦੇ ਅੱਗੇ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੀ ਤਸਵੀਰ ਲਗਾ ਦਿੱਤੀ ਗਈ। ਜਿਸ ਨੂੰ ਲੈ ਕੇ ਉਥੇ ਵਿਵਾਦ ਖੜ੍ਹਾ ਹੋ ਗਿਆ। ਮਾਮਲਾ ਭਖਣ ਤੋਂ ਬਾਅਦ ਪਿੰਡ ਖਾਸਾ 'ਚ ਪੰਚਾਇਤ ਸੰਮਤੀ ਚੋਣ ਰੱਦ ਕਰ ਦਿੱਤੀ ਗਈ। ਇਸ ਦੌਰਾਨ ਚੋਣ ਅਧਿਕਾਰੀ ਨੇ ਮੰਨਿਆ ਕਿ ਪ੍ਰਿਟਿੰਗ ਦੌਰਾਨ ਹੋਈ ਗਲਤੀ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਅੱਗੇ ਤੱਕੜੀ ਦੀ ਛਪਾਈ ਹੋ ਗਈ ਹੈ। ਜਿਸ ਨੂੰ ਦਰੁਸਤ ਕੀਤਾ ਜਾਵੇਗਾ।
Credit : www.jagbani.com