ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...

ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...

ਜੀਰਾ : ਸਰਕਾਰ ਵੱਲੋਂ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ ਜਿਸ ਦਾ ਪਿੰਡਾਂ ਦੇ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਜੀਰਾ ਦੇ ਪਿੰਡ ਸਨੇਰ ਵਿਖੇ ਲੱਗੇ ਚਿੱਪ ਵਾਲੇ ਮੀਟਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਅਤੇ ਪਿੰਡ ਵਾਸੀਆਂ ਵੱਲੋਂ ਉਤਾਰ ਕੇ ਬਿਜਲੀ ਦਫਤਰ ਜੀਰਾ ਵਿਖੇ ਜਮਾਂ ਕਰਵਾ ਦਿੱਤੇ ਗਏ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਜੀਰਾ ਦੇ ਪਿੰਡ ਸਨੇਰ ਵਿਖੇ ਚਿੱਪ ਵਾਲੇ ਮੀਟਰ ਲਗਾਏ ਗਏ ਸਨ ਜੋ ਕਿ ਅੱਜ ਉਨ੍ਹਾਂ ਵੱਲੋਂ ਉਤਾਰ ਕੇ ਬਿਜਲੀ ਵਿਭਾਗ ਜੀਰਾ ਨੂੰ ਵਾਪਸ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਕਿਸੇ ਵੀ ਪਿੰਡ ਵਿਚ ਇਹ ਮੀਟਰ ਨਹੀਂ ਲੱਗਣ ਦੇਣਗੇ। ਜਾਣਕਾਰੀ ਮੁਤਾਬਕ 100 ਦੇ ਕਰੀਬ ਮੀਟਰ ਉਤਾਰ ਕੇ ਬਿਜਲੀ ਮਹਿਕਮੇ ਨੂੰ ਵਾਪਸ ਕੀਤੇ ਗਏ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS