ਫੋਟੋ ਖਿਚਵਾਉਣ ਬਹਾਨੇ ਫਾਇਰਿੰਗ! ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਮੌਤ, 10 ਦਿਨ ਪਹਿਲਾਂ ਹੋਇਆ ਸੀ ਵਿਆਹ

ਫੋਟੋ ਖਿਚਵਾਉਣ ਬਹਾਨੇ ਫਾਇਰਿੰਗ! ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਮੌਤ, 10 ਦਿਨ ਪਹਿਲਾਂ ਹੋਇਆ ਸੀ ਵਿਆਹ

ਮੋਹਾਲੀ : ਮੋਹਾਲੀ ਦੇ ਸੋਹਣਾ ਇਲਾਕੇ 'ਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਦੋਂ ਕਬੱਡੀ ਕੱਪ ਮੌਕੇ ਅਚਾਨਕ ਕੁਝ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਸੈਕਟਰ-82 ਦੇ ਮੈਦਾਨ 'ਚ ਵਾਪਰੀ। ਮਿਲੀ ਜਾਣਕਾਰੀ ਮੁਤਾਬਕ ਫੋਰਟਿਸ ਹਸਪਤਾਲ ਗੰਭੀਰ ਹਾਲਤ ਵਿਚ ਦਾਖਲ ਕਰਵਾਏ ਰਾਣਾ ਬਲਾਚੌਰੀਆ ਦੀ ਮੌਤ ਹੋ ਗਈ ਹੈ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਣਾ ਬਲਾਚੌਰੀਆ ਦਾ 10 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ

ਐੱਸਐੱਸਪੀ ਮੁਹਾਲੀ ਹਰਮਨਦੀਪ ਸਿੰਘ ਹੰਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸੁਹਾਣਾ ਵਿਚ ਕਬੱਡੀ ਕੱਪ ਚੱਲ ਰਿਹਾ ਸੀ। ਇਸ ਦੌਰਾਨ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰ ਕੋਲ ਕੁਝ ਨੌਜਵਾਨ ਤਸਵੀਰਾਂ ਖਿਚਵਾਉਣ ਦੇ ਬਹਾਨੇ ਆਏ ਤੇ ਅਚਾਨਕ ਉਨ੍ਹਾਂ ਨੇ ਰਾਣਾ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਚਾਰ ਤੋਂ ਪੰਜ ਗੋਲੀਆਂ ਚੱਲੀਆਂ। ਨੌਜਵਾਨ ਨੂੰ ਵੀ ਗੋਲੀਆਂ ਲੱਗੀਆਂ ਹਨ, ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ। 

ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇਕ ਬਲੈਰੋ ਤੇ ਬਾਈਕ ਉੱਤੇ ਫਰਾਰ ਹੋ ਗਏ। ਹਮਲਾਵਰ ਦੋ ਤੋਂ ਤਿੰਨ ਦੱਸੇ ਜਾ ਰਹੇ ਹਨ। ਪੁਲਸ ਮਾਮਲੇ ਦੀ ਰੰਜ਼ਿਸ਼ ਤੇ ਹੋਰ ਐਂਗਲਾਂ ਤੋਂ ਜਾਂਚ ਕਰ ਰਹੀ ਹੈ। ਇਸ ਦੌਰਾਨ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ। ਇਸ ਟੂਰਨਾਮੈਂਟ ਵਿੱਚ ਪ੍ਰਸਿੱਧ ਸਿੰਗਰ ਮਨਕੀਰਤ ਔਲਖ ਦੇ ਵੀ ਆਉਣ ਦਾ ਪ੍ਰੋਗਰਾਮ ਸੀ।

Credit : www.jagbani.com

  • TODAY TOP NEWS