ਓਟਾਵਾ - ਕੈਨੇਡਾ ਪੁਲਸ ਨੇ 11 ਗੈਂਗਸਟਰਾਂ ਬਾਰੇ ਚਿਤਾਵਨੀ ਜਾਰੀ ਕੀਤੀ ਹੈ। ਪੁਲਸ ਨੇ ਲੋਕਾਂ ਨੂੰ ਉਨ੍ਹਾਂ ਤੋਂ ਦੂਰ ਰਹਿਣ ਲਈ ਕਿਹਾ ਹੈ। ਇਨ੍ਹਾਂ 11 ਵਿਅਕਤੀਆਂ ’ਚੋਂ 9 ਪੰਜਾਬੀ ਮੂਲ ਦੇ ਹਨ। ਬ੍ਰਿਟਿਸ਼ ਕੋਲੰਬੀਆ ਪੁਲਸ ਨੇ ਕਿਹਾ ਕਿ ਉਹ ਸੂਬੇ ’ਚ ਕਈ ਕਤਲਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਹਨ। ਕੰਬਾਈਨਡ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੇ ਸਹਾਇਕ ਕਮਾਂਡਰ ਮੈਨੀ ਮਾਨ ਨੇ ਕਿਹਾ ਕਿ ਇਸ ਗੱਲ ਦੀ ਬਹੁਤ ਸੰਭਾਵਨਾ ਹੈ ਕਿ ਕੋਈ ਵਿਰੋਧੀ ਗੈਂਗਸਟਰ ਉਨ੍ਹਾਂ ਨੂੰ ਹਿੰਸਾ ਲਈ ਨਿਸ਼ਾਨਾ ਬਣਾਏਗਾ। ਪੁਲਸ ਵੱਲੋਂ ਜਾਰੀ ਕੀਤੇ ਗਏ ਪੋਸਟਰ ’ਚ ਸ਼ਕੀਲ ਬਸਰਾ (28), ਅਮਰਪ੍ਰੀਤ ਸਮਰਾ (28), ਜਗਦੀਪ ਚੀਮਾ (30), ਰਵਿੰਦਰ ਸ਼ਰਮਾ (35), ਬਰਿੰਦਰ ਧਾਲੀਵਾਲ (39), ਐਂਡੀ ਸੇਂਟ ਪਿਯਰੇ (40), ਗੁਰਪ੍ਰੀਤ ਧਾਲੀਵਾਲ (35), ਰਿਚਰਡ ਜੋਸਫ਼ ਵ੍ਹਿਟਲਾਕ (40), ਸਮਰੂਪ ਗਿੱਲ (29), ਸੁਮਦਿਸ਼ ਗਿੱਲ (28) ਅਤੇ ਸੁਖਦੀਪ ਪੰਸਲ (33) ਦੇ ਨਾਂ ਸ਼ਾਮਲ ਹਨ। ਕੈਨੇਡਾ ਦੀਆਂ ਮੀਡੀਆ ਰਿਪੋਰਟਾਂ ’ਚ ਕਿਹਾ ਗਿਆ ਹੈ ਕਿ ਖਾਸ ਕਥਿਤ ਅਪਰਾਧੀਆਂ ਤੋਂ ਦੂਰ ਰਹਿਣ ਦੀਆਂ ਅਜਿਹੀਆਂ ਚਿਤਾਵਨੀਆਂ ਪਹਿਲਾਂ ਕਦੇ ਨਹੀਂ ਸੁਣੀਆਂ ਗਈਆਂ ਸਨ ਪਰ ਹਾਲ ਹੀ ਦੇ ਸਾਲਾਂ ’ਚ ਇਨ੍ਹਾਂ ਵਿਚ ਵਾਧਾ ਹੋਇਆ ਹੈ।

Credit : www.jagbani.com