ਓਟਾਵਾ- ਕੈਨੇਡਾ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਸਾਲ 2025 ਚਿੰਤਾਵਾਂ ਭਰਿਆ ਰਿਹਾ ਹੈ, ਕਿਉਂਕਿ ਸਟੂਡੈਂਟ ਵੀਜ਼ਾ ਰਿਜੈਕਸ਼ਨ ਦੀ ਦਰ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੇ ਤਾਜ਼ਾ ਅੰਕੜਿਆਂ ਅਨੁਸਾਰ, ਸਾਲ 2025 ਵਿੱਚ ਰਿਕਾਰਡ 62% ਸਟੂਡੈਂਟ ਵੀਜ਼ਾ ਐਪਲੀਕੇਸ਼ਨ ਰੱਦ ਕੀਤੀਆਂ ਗਈਆਂ ਹਨ, ਜੋ ਪਿਛਲੇ ਸਾਲ ਦੇ 52% ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ। ਭਾਰਤੀ ਵਿਦਿਆਰਥੀਆਂ ਨੂੰ ਵੀ ਵੱਡੀ ਗਿਣਤੀ ਵਿੱਚ ਰਿਜੈਕਸ਼ਨ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਹਨ। ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਸਾਲ 2025 ਵਿੱਚ ਕੁੱਲ 437,000 ਸਟਡੀ ਪਰਮਿਟ ਜਾਰੀ ਕਰਨ ਦੀ ਯੋਜਨਾ ਬਣਾਈ ਸੀ, ਜੋ ਪਿਛਲੇ ਸਾਲ ਦੀ ਤੁਲਨਾ ਵਿੱਚ ਲਗਭਗ 10% ਘੱਟ ਹੈ। ਸਟਡੀ ਪਰਮਿਟਾਂ ਦੀ ਘੱਟ ਗਿਣਤੀ ਨੇ ਮੁਕਾਬਲਾ ਵਧਾ ਦਿੱਤਾ ਹੈ, ਜਿਸ ਕਾਰਨ ਰਿਜੈਕਸ਼ਨ ਵਿੱਚ ਵਾਧਾ ਹੋਇਆ ਹੈ।
ਇਸੇ ਤਰ੍ਹਾਂ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਲੈ ਕੇ ਵੀ ਨਿਯਮ ਸਖਤ ਕਰ ਦਿੱਤੇ ਗਏ ਹਨ। ਬਹੁਤ ਸਾਰੇ ਵਿਦਿਆਰਥੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਸਾਰੇ ਦਸਤਾਵੇਜ਼ ਸਹੀ ਹੋਣ ਦੇ ਬਾਵਜੂਦ ਉਨ੍ਹਾਂ ਦੀ ਵਰਕ ਪਰਮਿਟ ਲਈ ਦਿੱਤੀ ਐਪਲੀਕੇਸ਼ਨ ਰੱਦ ਕਰ ਦਿੱਤੀ ਜਾਂਦੀ ਹੈ। IRCC ਨੇ ਇਸ ਉਲਝਣ ਨੂੰ ਦੂਰ ਕਰਨ ਲਈ ਕੁਝ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
2. ਗੈਰ-ਮਨਜ਼ੂਰਸ਼ੁਦਾ ਪ੍ਰੋਗਰਾਮ: Unapproved Program ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਹੁਣ Work Permit ਲਈ ਯੋਗ ਨਹੀਂ ਮੰਨੇ ਜਾਣਗੇ।
Credit : www.jagbani.com