ਜਲੰਧਰ- ਜਲੰਧਰ ਦੇ ਕਿਸ਼ਨਗੜ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਤਾਬੜਤੋੜ ਗੋਲ਼ੀਆਂ ਦੇ ਮਾਮਲੇ ਵਿਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਪੁਲਸ ਵੱਲੋਂ ਇਸ ਮਾਮਲੇ ਵਿਚ ਮੁਲਜ਼ਮਾਂ ਦਾ ਪਿੱਛਾ ਕਰਦੇ ਹੋਏ ਐਨਕਾਊਂਟਰ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਟਰੋਲ ਪੰਪ ਨੇੜੇ ਚੱਲੀਆਂ ਗੋਲ਼ੀਆਂ ਤੋਂ ਬਾਅਦ ਦੋਸ਼ੀਆਂ ਵੱਲੋਂ ਭੱਜਣ ਦੀ ਸੂਚਨਾ ਮਿਲਣ 'ਤੇ ਪੁਲਸ ਪਾਰਟੀ ਵੱਲੋਂ ਸਦਰ ਨਕੋਦਰ ਅਤੇ ਸਦਰ ਕਪੂਰਥਲਾ ਦੀ ਹੱਦ 'ਤੇ ਗਸ਼ਤ ਕੀਤੀ ਗਈ ਸੀ।

ਮੌਕੇ ਉਤੇ ਐੱਸ. ਐੱਚ. ਓ. ਕਰਤਾਰਪੁਰ ਰਮਨਦੀਪ ਸਿੰਘ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਦੌਰਾਨ ਪਹਿਲਾਂ ਮੁਲਜ਼ਮਾਂ ਨੇ ਪੁਲਸ 'ਤੇ ਫਾਇਰਿਗ ਕੀਤੀ ਅਤੇ ਬਚਾਅ ਕਰਦੇ ਹੋਏ ਪੁਲਸ ਪਾਰਟੀ ਨੇ ਵੀ ਮੁਲਜ਼ਮਾਂ 'ਤੇ ਫਾਇਰਿੰਗ ਕਰਕੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਇਕ ਮੁਲਜ਼ਮ ਲਖਵਿੰਦਰ ਸਿੰਘ ਲੱਖਾ ਦੀ ਖੱਬੀ ਲੱਤ ਵਿਚ ਗੋਲ਼ੀ ਲੱਗੀ ਹੈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮ ਕਰਤਾਰਪੁਰ ਦੇ ਨਵਾਂ ਪਿੰਡ ਦਾ ਰਹਿਣ ਵਾਲਾ ਹੈ। ਇਕ ਪਿਸਤੌਲ ਬਰਾਮਦ ਕੀਤੀ ਗਈ ਹੈ ਅਤੇ ਮੁਲਜ਼ਮ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com