10 ਹਜ਼ਾਰ ਕਲਾਸਰੂਮਾਂ 'ਚ ਲੱਗਣਗੇ ਏਅਰ ਪਿਊਰੀਫਾਇਰ! ਬੱਚਿਆਂ ਨੂੰ ਜ਼ਹਿਰੀਲੀ ਹਵਾ ਤੋਂ ਮਿਲੇਗੀ ਨਿਜਾਤ

10 ਹਜ਼ਾਰ ਕਲਾਸਰੂਮਾਂ 'ਚ ਲੱਗਣਗੇ ਏਅਰ ਪਿਊਰੀਫਾਇਰ! ਬੱਚਿਆਂ ਨੂੰ ਜ਼ਹਿਰੀਲੀ ਹਵਾ ਤੋਂ ਮਿਲੇਗੀ ਨਿਜਾਤ

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਰਾਜਧਾਨੀ ਦੇ ਸਕੂਲੀ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਐਲਾਨ ਕੀਤਾ ਹੈ। ਵਧਦੇ ਪ੍ਰਦੂਸ਼ਣ ਅਤੇ ਖਰਾਬ ਹਵਾ ਦੇ ਮੱਦੇਨਜ਼ਰ, ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਸਰਕਾਰੀ ਸਕੂਲਾਂ ਦੀਆਂ ਕਲਾਸਾਂ ਵਿੱਚ ਸਾਫ਼ ਹਵਾ ਮੁਹੱਈਆ ਕਰਵਾਈ ਜਾਵੇਗੀ।

10 ਹਜ਼ਾਰ ਕਲਾਸਰੂਮਾਂ ਤੋਂ ਹੋਵੇਗੀ ਸ਼ੁਰੂਆਤ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਹਿਲੇ ਪੜਾਅ ਵਿੱਚ 10,000 ਕਲਾਸਰੂਮਾਂ ਵਿੱਚ ਏਅਰ ਪਿਊਰੀਫਾਇਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਅੱਜ ਹੀ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਬਾਅਦ ਵਿੱਚ ਇਸ ਦਾ ਵਿਸਤਾਰ ਸਾਰੇ ਸਰਕਾਰੀ ਸਕੂਲਾਂ ਤੱਕ ਕੀਤਾ ਜਾਵੇਗਾ। ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਹੈ, ਖਾਸ ਕਰਕੇ ਸਰਦੀਆਂ ਦੇ ਮੌਸਮ ਵਿੱਚ ਜਦੋਂ ਦਿੱਲੀ ਦੀ ਹਵਾ ਬਹੁਤ ਖਰਾਬ ਹੋ ਜਾਂਦੀ ਹੈ।

ਪ੍ਰਦੂਸ਼ਣ 'ਤੇ ਹੋਰ ਸਖ਼ਤੀ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸਤੰਬਰ 2026 ਤੱਕ ਭਲਸਵਾ ਲੈਂਡਫਿਲ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਜਾਵੇਗਾ, ਜੋ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਹੈ। ਇਸ ਤੋਂ ਇਲਾਵਾ, ਦਿੱਲੀ ਵਿੱਚ 'ਨੋ ਪੀ.ਯੂ.ਸੀ., ਨੋ ਫਿਊਲ' ਮੁਹਿੰਮ ਤਹਿਤ 24 ਘੰਟਿਆਂ ਵਿੱਚ 61 ਹਜ਼ਾਰ ਤੋਂ ਵੱਧ ਸਰਟੀਫਿਕੇਟ ਜਾਰੀ ਕੀਤੇ ਗਏ ਹਨ।

Credit : www.jagbani.com

  • TODAY TOP NEWS