ਜਲੰਧਰ- ਪੰਜਾਬ ਪੁਲਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਲੰਧਰ ਦੇ ਡੀ. ਸੀ. ਪੀ. ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਫਾਜ਼ਿਲਕਾ ਵਿਚ ਏ. ਆਈ. ਜੀ. ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਕ ਹੋਰ ਅਧਿਕਾਰੀ ਦਾ ਵੀ ਤਬਾਦਲਾ ਕੀਤਾ ਗਿਆ ਹੈ। ਮੋਹਾਲੀ ਵਿਚ ਤਾਇਨਾਤ ਪੀ. ਪੀ. ਐੱਸ. ਦਮਨਬੀਰ ਸਿੰਘ ਦਾ ਤਬਾਦਲਾ ਕੀਤਾ ਗਿਆ, ਜਿਨ੍ਹਾਂ ਦੀ ਨਿਯੁਕਤੀ ਹੁਣ ਚੰਡੀਗੜ੍ਹ ਵਿਚ ਹੋਵੇਗੀ।

ਈਮਾਨਦਾਰੀ ਨਾਲ ਨਿਭਾਉਣਗੇ ਜ਼ਿੰਮੇਵਾਰੀ
ਨਰੇਸ਼ ਡੋਗਰਾ ਨੇ ਜਲੰਧਰ ਵਿੱਚ ਤਾਇਨਾਤੀ ਦੌਰਾਨ ਕਈ ਅਹਿਮ ਮਾਮਲਿਆਂ ਵਿੱਚ ਪੁਲਿਸਿੰਗ ਨੂੰ ਲੈ ਕੇ ਸਰਗਰਮ ਭੂਮਿਕਾ ਨਿਭਾਈ ਸੀ। ਆਪਣੇ ਤਬਾਦਲੇ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਨੂੰ ਜੋ ਵੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਵਿੱਚ ਅਪਰਾਧ ਨੂੰ ਨੱਥ ਪਾਈ ਜਾਵੇਗੀ। ਜਲੰਧਰ ਵਿੱਚ ਹੁਣ ਜਲਦੀ ਹੀ ਨਵੇਂ ਡੀ. ਸੀ. ਪੀ. ਦੀ ਨਿਯੁਕਤੀ ਕੀਤੇ ਜਾਣ ਦੀ ਉਮੀਦ ਹੈ।
ਕੀ ਹੋਵੇਗੀ ਨਵੀਂ ਜ਼ਿੰਮੇਵਾਰੀ?
AIG-SSOC ਦੀ ਭੂਮਿਕਾ ਬਹੁਤ ਹੀ ਸੰਵੇਦਨਸ਼ੀਲ ਅਤੇ ਅਹਿਮ ਹੁੰਦੀ ਹੈ। ਇਹ ਪੰਜਾਬ ਪੁਲਸ ਦੀ ਇਕ ਵਿਸ਼ੇਸ਼ ਯੂਨਿਟ ਹੈ, ਜੋ ਰਾਜ ਪੱਧਰ 'ਤੇ ਹੇਠ ਲਿਖੇ ਗੰਭੀਰ ਮਾਮਲਿਆਂ 'ਤੇ ਕੰਮ ਕਰਦੀ ਹੈ:
• ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਹਾਈ-ਪ੍ਰੋਫਾਈਲ ਮਾਮਲਿਆਂ ਦੀ ਨਿਗਰਾਨੀ।
• ਗੈਂਗਸਟਰਾਂ ਅਤੇ ਸੰਗਠਿਤ ਅਪਰਾਧ (Organized Crime) 'ਤੇ ਕੰਟਰੋਲ ਕਰਨਾ।
• ਨਸ਼ਾ ਤਸਕਰੀ ਖ਼ਿਲਾਫ਼ ਵਿਸ਼ੇਸ਼ ਆਪ੍ਰੇਸ਼ਨ ਚਲਾਉਣਾ।
ਸਰੋਤਾਂ ਦੇ ਅਨੁਸਾਰ ਇਹ ਤਬਾਦਲਾ ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਪ੍ਰਕਿਰਿਆ ਦਾ ਹਿੱਸਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com