ਕਿਸਾਨ ਆਗੂ ਡੱਲੇਵਾਲ ਖ਼ਿਲਾਫ਼ ਮੋਰਚਾ! ਆਪਣੀ ਹੀ ਜਥੇਬੰਦੀ ਨੇ ਸ਼ੁੱਭਕਰਨ ਦੀ ਮੌਤ 'ਤੇ ਚੁੱਕੇ ਸਵਾਲ

ਕਿਸਾਨ ਆਗੂ ਡੱਲੇਵਾਲ ਖ਼ਿਲਾਫ਼ ਮੋਰਚਾ! ਆਪਣੀ ਹੀ ਜਥੇਬੰਦੀ ਨੇ ਸ਼ੁੱਭਕਰਨ ਦੀ ਮੌਤ 'ਤੇ ਚੁੱਕੇ ਸਵਾਲ

ਪਟਿਆਲਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਖ਼ਿਲਾਫ਼ ਉਨ੍ਹਾਂ ਦੀ ਆਪਣੀ ਹੀ ਜਥੇਬੰਦੀ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਉਨ੍ਹਾਂ 'ਤੇ ਤਾਨਾਸ਼ਾਹੀ ਤਰੀਕੇ ਨਾਲ ਜਥੇਬੰਦੀ ਚਲਾਉਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਦੀ ਅਗਵਾਈ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਨਾਲ ਹੀ ਨਵਾਂ ਪ੍ਰਧਾਨ ਚੁਣਨ ਦੀ ਗੱਲ ਵੀ ਆਖ਼ ਦਿੱਤੀ ਹੈ। ਇਸ ਦੇ ਨਾਲ ਹੀ ਜਥੇਬੰਦੀ ਵੱਲੋਂ ਕਿਸਾਨੀ ਮੋਰਚੇ ਦੌਰਾਨ ਮਾਰੇ ਗਏ ਨੌਜਵਾਨ ਸ਼ੁੱਭਕਰਨ ਦੀ ਮੌਤ ਲਈ ਵੀ ਡੱਲੇਵਾਲ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਗਿਆ ਹੈ। 

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੰਸਥਾਪਕ ਸਵ. ਪਿਸ਼ੌਰਾ ਸਿੰਘ ਸਿੱਧੂ ਦੇ ਪੁੱਤਰ ਦਲਵੀਰ ਸਿੰਘ ਸਿੱਧੂਪੁਰ ਵੱਲੋਂ ਪਟਿਆਲਾ ਵਿਚ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਯੂਨੀਅਨ ਦੇ ਕੁਝ ਆਗੂਆਂ ਨੇ ਉਨ੍ਹਾਂ ਕੋਲ ਆ ਕੇ ਜਗਜੀਤ ਸਿੰਘ ਡੱਲੇਵਾਲ ਬਾਰੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਤਾਨਾਸ਼ਾਹੀ ਢੰਗ ਨਾਲ ਜਥੇਬੰਦੀ ਨੂੰ ਚਲਾਇਆ ਜਾ ਰਿਹਾ ਹੈ ਤੇ ਇਕ-ਇਕ ਕਰ ਕੇ ਯੂਨੀਅਨ ਦੇ ਕਈ ਲੀਡਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨੀ ਮੋਰਚੇ ਦੌਰਾਨ ਹੋਏ ਨੁਕਸਾਨ ਅਤੇ ਸ਼ੁੱਭਕਰਨ ਦੀ ਮੌਤ ਲਈ ਵੀ ਜਗਜੀਤ ਸਿੰਘ ਡੱਲੇਵਾਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਪਿਛਲੇ 6 ਸਾਲਾਂ ਤੋਂ ਯੂਨੀਅਨ ਦੀ ਚੋਣ ਨਹੀਂ ਹੋਈ। ਉਨ੍ਹਾਂ ਨੇ ਫ਼ਿਲਹਾਲ ਡੱਲੇਵਾਲ ਦੀ ਅਗਵਾਈ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਸਮੂਹਿਕ ਤੌਰ 'ਤੇ ਜਥੇਬੰਦੀ ਚਲਾਉਣ ਦਾ ਫ਼ੈਸਲਾ ਲਿਆ ਹੈ ਤੇ ਆਉਣ ਵਾਲੇ ਸਮੇਂ ਵਿਚ ਨਵੇਂ ਸਿਰੇ ਤੋਂ ਪ੍ਰਧਾਨ ਦੀ ਚੋਣ ਕਰਨ ਦਾ ਫ਼ੈਸਲਾ ਲਿਆ ਗਿਆ ਹੈ। 

Credit : www.jagbani.com

  • TODAY TOP NEWS