
ਅੰਮ੍ਰਿਤਸਰ : ਸ਼ਹਿਰ ਵਿਚ ਅਪਰਾਧਿਕ ਅਨਸਰਾਂ ’ਤੇ ਨਕੇਲ ਕੱਸਣ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਨੇ ਵਿਸ਼ੇਸ਼ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਹੈ। ਇਸ ਤਹਿਤ ਸ਼ਹਿਰ ਦੇ ਲਗਭਗ ਹਰੇਕ ਮੁੱਖ ਚੌਕ ਅਤੇ ਚੌਰਾਹੇ ’ਤੇ ਪੰਜਾਬ ਪੁਲਸ ਵੱਲੋਂ ਚੱਪੇ-ਚੱਪੇ ’ਤੇ ਨਾਕਾਬੰਦੀ ਕਰ ਕੇ ਚੈਕਿੰਗ ਮੁਹਿੰਮ ਵਿੱਢੀ ਗਈ ਹੈ। ਸ਼ਹਿਰ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ’ਤੇ ਪੁਲਸ ਅਧਿਕਾਰੀਆਂ ਦੀ ਤਿੱਖੀ ਨਜ਼ਰ ਹੈ ਅਤੇ ਉੱਥੇ ਵੱਡੀ ਗਿਣਤੀ ਵਿਚ ਪੁਲਸ ਕਰਮੀ ਦਿਨ-ਰਾਤ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕਰ ਰਹੇ ਹਨ। ਸੂਤਰਾਂ ਅਨੁਸਾਰ ਇਸ ਆਪ੍ਰੇਸ਼ਨ ਦਾ ਮੁੱਖ ਟੀਚਾ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨਾ ਹੈ। ਇਸ ਦੌਰਾਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡੀ. ਸੀ. ਪੀ. (ਇਨਵੈਸਟੀਗੇਸ਼ਨ) ਰਵਿੰਦਰਪਾਲ ਸੰਧੂ ਸਮੇਂ-ਸਮੇਂ ’ਤੇ ਖ਼ੁਦ ਨਿਗਰਾਨੀ ਕਰਦੇ ਹੋਏ ਮੁਲਾਜ਼ਮਾਂ ਦੀ ਡਿਊਟੀ ਦੇਖਣ ਅਤੇ ਨਾਕਿਆਂ ’ਤੇ ਚੈਕਿੰਗ ਲਈ ਫੀਲਡ ਵਿਚ ਉਤਰ ਰਹੇ ਹਨ। ਇਸ ਤੋਂ ਇਲਾਵਾ ਉੱਚ ਪੁਲਸ ਅਧਿਕਾਰੀ ਆਪਣੀਆਂ ਟੀਮਾਂ ਸਮੇਤ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ (ਮਾਲਜ਼, ਹੋਟਲ ਆਦਿ) ਦੀ ਵਿਸ਼ੇਸ਼ ਚੈਕਿੰਗ ਕਰ ਰਹੇ ਹਨ। ਇਸ ਮੁਹਿੰਮ ਵਿਚ ਸੁਰੱਖਿਆ ਬਲਾਂ ਅਤੇ ਸਨੀਫਰ ਡੌਗ ਟੀਮ ਦੀ ਮਦਦ ਵੀ ਲਈ ਜਾ ਰਹੀ ਹੈ। ਪੁਲਸ ਚੌਕੀ ਗ੍ਰੀਨ ਐਵੇਨਿਊ, ਛੇਹਰਟਾ ਅਧੀਨ ਆਉਂਦੇ ਇੰਡੀਆ ਗੇਟ ਚੌਕ ਅਤੇ ਟ੍ਰਿਲੀਅਮ ਮਾਲ ਦੇ ਬਾਹਰ ਪੱਕੀ ਨਾਕਾਬੰਦੀ ਕਰਕੇ ਹਰੇਕ ਵਾਹਨ ਦਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ।
ਪੁਲਸ ਨੇ ਦਿਨ ਭਰ ਵਿਚ ਕੀਤੇ 250 ਤੋਂ ਵੱਧ ਚਾਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com